ਤਰਨਤਾਰਨ : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਆ ਰਹੇ ਹਨ ਅਤੇ ਹੁਣ ਤੱਕ 10ਵੇਂ ਰਾਊਂਡ ਤੱਕ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। 10ਵੇਂ ਰਾਊਂਡ ਦੌਰਾਨ ਆਮ ਆਦਮੀ ਪਾਰਟੀ ਜਿੱਤ ਵੱਲ ਵੱਧਦੀ ਦਿਖਾਈ ਦੇ ਰਹੀ ਹੈ। 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ 7294 ਵੋਟਾਂ ਨਾਲ ਲੀਡ ਕਰ ਰਹੇ ਹਨ, ਜਦੋਂ ਕਿ ਅਕਾਲੀ ਦਲ ਦੂਜੇ ਨੰਬਰ 'ਤੇ ਹੈ। 10ਵੇਂ ਰਾਊਂਡ ਦੌਰਾਨ 'ਆਪ' ਉਮੀਦਵਾਰ ਨੇ 26892 ਵੋਟਾਂ ਹਾਸਲ ਕੀਤੀਆਂ ਹਨ, ਜਦੋਂ ਕਿ ਅਕਾਲੀ ਉਮੀਦਵਾਰ ਸੁਖਵਿੰਦਰ ਕੌਰ 19598 ਵੋਟਾਂ ਨਾਲ ਦੂਜੇ ਨੰਬਰ 'ਤੇ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...
ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ (ਵਾਰਸ ਪੰਜਾਬ ਦੇ) ਮਨਦੀਪ ਸਿੰਘ ਖਾਲਸਾ 11793 ਵੋਟਾਂ ਨਾਲ ਤੀਜੇ ਨੰਬਰ 'ਤੇ ਹੈ। ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੂੰ 10139 ਵੋਟਾਂ ਮਿਲੀਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਉਮਦੀਵਾਰ ਹਰਜੀਤ ਸਿੰਘ ਸੰਧੂ ਨੇ ਹੁਣ ਤੱਕ 3659 ਵੋਟਾਂ ਹਾਸਲ ਕੀਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਸ਼ਰਾਬ ਦੇ ਠੇਕੇ ਰਹਿਣਗੇ ਬੰਦ! ਪੜ੍ਹੋ ਕਿਉਂ ਜਾਰੀ ਕੀਤੇ ਗਏ ਹੁਕਮ
ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦਿਹਾਂਤ ਤੋਂ ਬਾਅਦ ਇਹ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ, ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਰੂਹ ਕੰਬਾਊ ਘਟਨਾ! ਨਾਜਾਇਜ਼ ਸੰਬੰਧਾਂ ਨੇ ਉਜਾੜ 'ਤਾ ਘਰ, NRI ਕੁੱਟ-ਕੁੱਟ ਕੇ ਮਾਰ ਦਿੱਤੀ ਪਤਨੀ
NEXT STORY