ਚੰਡੀਗੜ੍ਹ (ਅੰਕੁਰ) - ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। 4 ਕਵਰਿੰਗ ਉਮੀਦਵਾਰਾਂ ਅਤੇ 2 ਆਜ਼ਾਦ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ।
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਕਾਂਗਰਸ ਤੋਂ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼੍ਰੋਮਣੀ ਅਕਾਲੀ ਦਲ ਤੋਂ ਕਵਰਿੰਗ ਉਮੀਦਵਾਰ ਕੰਚਨਪ੍ਰੀਤ ਕੌਰ, ਭਾਜਪਾ ਤੋਂ ਕਵਰਿੰਗ ਉਮੀਦਵਾਰ ਸੁੱਚਾ ਸਿੰਘ ਤੇ ‘ਆਪ’ ਤੋਂ ਕਵਰਿੰਗ ਉਮੀਦਵਾਰ ਰਾਜੇਸ਼ ਵਾਲੀਆ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਤੋਂ ਇਲਾਵਾ 2 ਆਜ਼ਾਦ ਉਮੀਦਵਾਰ ਲੱਖਾ ਸਿੰਘ ਤੇ ਸੰਜੀਵ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਨਹੀਂ ਪਾਏ ਗਏ।
ਭੁੱਲਰ ਨਾਲ ਭ੍ਰਿਸ਼ਟਾਚਾਰ 'ਚ ਸ਼ਾਮਲ ਰਿਹਾ ਕੋਈ ਵੀ ਪੁਲਸ ਅਧਿਕਾਰੀ ਬਖਸ਼ਿਆ ਨਹੀਂ ਜਾਵੇਗਾ : ਹਰਭਜਨ ਸਿੰਘ ਈਟੀਓ
NEXT STORY