ਤਰਨਤਾਰਨ (ਰਮਨ) : ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਦੀ ਸੁਰੱਖਿਆ ਦੀ ਮੰਗ ਨੂੰ ਮੰਨ ਲਿਆ ਗਿਆ ਹੈ। ਇਸ ਤੋਂ ਬਾਅਦ ਹੀ ਪਰਿਵਾਰ ਵਲੋਂ ਬਲਵਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ।
ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਦੀ ਮੌਤ 'ਤੇ ਪਤਨੀ ਦਾ ਵੱਡਾ ਬਿਆਨ,ਕਿਹਾ- ਪਤੀ 'ਤੇ ਹੋਇਆ ਅੱਤਵਾਦੀ ਹਮਲਾ
ਇਥੇ ਦੱਸ ਦੇਈਏ ਕਿ ਬੀਤੇ ਦਿਨ ਚੜ੍ਹਦੀ ਸਵੇਰ ਹੀ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਕਾਮਰੇਡ ਬਲਵਿੰਦਰ ਸਿੰਘ ਨਿਵਾਸੀ ਭਿਖੀਵਿੰਡ ਆਪਣੇ ਘਰ 'ਚ ਪਤਨੀ ਜਗਦੀਸ਼ ਕੌਰ, ਬੇਟੇ ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਅਤੇ ਧੀ ਪ੍ਰਨਪ੍ਰੀਤ ਕੌਰ ਸਮੇਤ ਮੌਜੂਦ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕਾਮਰੇਡ ਬਲਵਿੰਦਰ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਲਵਿੰਦਰ ਸਿੰਘ ਨੇ 200 ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ, ਘਰ ਬਣਾਇਆ ਸੀ ਲੜਨ ਲਈ 'ਕਿਲ੍ਹਾ'
ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼
NEXT STORY