ਤਰਨਤਾਰਨ (ਰਮਨ)-ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਹੋਣ ਜਾ ਰਹੀਆਂ ਮਿਊਸੀਪਲ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਨ੍ਹਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਦੇ ਹਮਲਾ
ਇਸ ਸਬੰਧ ਵਿਚ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸੇ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ ਜਾਂ ਰਸਿਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ
ਹੁਕਮਾਂ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਤੇ ਸਕਿਓਰਿਟੀ ਗਾਰਡ ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈਣ ਜਾ ਰਹੇ ਹੋਣ) ਜਿਨ੍ਹਾਂ ਨੂੰ ਜੈੱਡ ਸਕਿਓਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦਿਲਜੀਤ ਦੋਸਾਂਝ ਤੇ AP ਢਿੱਲੋਂ ਦੇ ਸ਼ੋਅ ਸਬੰਧੀ ਵੱਡੀ ਖ਼ਬਰ, ਜਾਰੀ ਹੋ ਸਕਦੈ ਇਹ ਹੁਕਮ
NEXT STORY