ਤਰਨਤਾਰਨ (ਰਮਨ) - ਤਰਨਤਾਰਨ ਜ਼ਿਲ੍ਹੇ ’ਚ ਨਸ਼ਾ ਸਮੱਗਲਰਾਂ ਅਤੇ ਪੁਲਸ ਪਾਰਟੀ ਦੀ ਆਪਸ ’ਚ ਮੁੱਠਭੇੜ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਠਭੇੜ ਦੌਰਾਨ ਸਮੱਗਲਰਾਂ ਵਲੋਂ ਪੁਲਸ ਪਾਰਟੀ ’ਤੇ ਗੋਲੀਆਂ ਮਾਰ ਕੇ ਹਮਲਾ ਕੀਤਾ ਗਿਆ, ਜਿਸ ਕਾਰਨ ਇਕ ਪੁਲਸ ਕਰਮਚਾਰੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਇਸ ਦੌਰਾਨ ਪੁਲਸ ਵਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਕੀਤੇ ਫਾਇਰ ਤੋਂ ਬਾਅਦ ਦੋ ਨਸ਼ਾ ਸਮੱਗਲਰ ਆਪਣੀ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਕਾਰ ਵਿੱਚੋਂ 960 ਗ੍ਰਾਮ ਹੈਰੋਇਨ, ਮੋਬਾਈਲ ਫੋਨ, ਡਰਾਈਵਿੰਗ ਲਾਈਸੇਂਸ, ਆਰ.ਸੀ ਬਰਾਮਦ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਸਾਉਣ ਮਹੀਨੇ ਪੇਕੇ ਗਈ ਨਵ-ਵਿਆਹੁਤਾ ਦੀ ਭੇਤਭਰੇ ਹਾਲਾਤ ’ਚ ਮੌਤ, ਪੁਲਸ ਨੇ ਕਬਜ਼ੇ ’ਚ ਲਈ ਅੱਧਸੜੀ ਲਾਸ਼
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ. ਪੀ ਧਰੁਮਨ ਐੱਚ ਨਿਮਬਾਲੇ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੈਰੋਇਨ ਦੀ ਸਪਲਾਈ ਦੇਣ ਲਈ ਕੁਝ ਸਮੱਗਲਰ ਇਲਾਕੇ ਵਿੱਚ ਆ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਪੱਟੀ ਦੀ ਪੁਲਸ ਨੇ ਬੀਤੀ ਰਾਤ 9.30 ਵਜੇ ਚੂਸਲੇਵਰ ਮੋੜ ਨਜਦੀਕ ਨਾਕਾਬੰਦੀ ਕਰਦੇ ਹੋਏ ਇੱਕ ਕਾਲੇ ਰੰਗ ਦੀ ਕ੍ਰੇਟਆ ਕਾਰ ਨੂੰ ਰੁੱਕਣ ਦਾ ਇਸ਼ਾਰਾ ਕੀਤਾ, ਜਿਸ ਵਿੱਚ ਸਵਾਰ ਦੋ ਵਿਅਕਤੀਆਂ ਨੇ ਪੁਲਸ ਪਾਰਟੀ ’ਤੇ ਗੋਲੀਆਂ ਮਾਰ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਗੋਲੀ ਲੱਗਣ ਕਾਰਨ ਇਕ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਪੁਲਸ ਨੇ ਵੀ ਜਵਾਬੀ ਕਾਰਵਾਈ ਦੌਰਾਨ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਹਨੇਰੇ ਦਾ ਲਾਭ ਲੈਂਦੇ ਹੋਏ ਦੋਵੇਂ ਸਮੱਗਲਰ ਕਾਰ ਸੜਕ ’ਤੇ ਛੱਡ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਫਰਾਰ ਦੋਵੇਂ ਸਮੱਗਲਰ ਜ਼ਿਲ੍ਹਾ ਫਿਰੋਜ਼ਪੁਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਪੁਲਸ ਨੇ ਭਾਲ ਸ਼ੁਰੂ ਕਰ ਦਿੱਤੀ। ਤਲਾਸ਼ੀ ਲੈਣ ਦੌਰਾਨ ਪੁਲਸ ਨੇ ਕਾਰ ਵਿਚੋਂ 960 ਗ੍ਰਾਮ ਹੈਰੋਇਨ , ਮੋਬਾਇਲ ਫੋਨ, ਆਰ.ਸੀ ਅਤੇ ਡਰਾਈਵਿੰਗ ਲਾਇਸੈਂਸ ਬਰਾਮਦ ਕੀਤਾ ਹੈ। ਜ਼ਖ਼ਮੀ ਪੁਲਸ ਮੁਲਾਜ਼ਮ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ, ਜਿਸ ਦੀ ਸਿਹਤ ਵਿੱਚ ਸੁਧਾਰ ਹੋਣ ਦਾ ਪਤਾ ਲਗਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਸ਼ਰਮਨਾਕ! ਜ਼ੋਮੈਟੋ ਦਾ ਆਰਡਰ ਪਹੁੰਚਾਉਣ ’ਚ ਹੋਈ ਦੇਰੀ, ਡਿਲਿਵਰੀ ਬੁਆਏ ਦੀ ਕੁੱਟਮਾਰ ਕਰਕੇ ਖੋਹੀ ਨਕਦੀ
NEXT STORY