ਤਰਨਤਾਰਨ (ਰਮਨ) : ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਿੱਧੂ ਫਾਰਮ ਵਿੱਚ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਤਰਨਤਾਰਨ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਸਰਪੰਚ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਦਾ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਕਰ ਦਿੱਤਾ। ਇਸ ਕਾਰਵਾਈ ਦੌਰਾਨ ਦੋਵੇ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ

ਜਾਣਕਾਰੀ ਮੁਤਾਬਕ ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਮੁਲਜ਼ਮ ਪੁਲਸ ਨੂੰ ਜਦੋਂ ਬਾਈਕ 'ਤੇ ਸਵਾਰ ਹੋ ਕੇ ਜਾਂਦੇ ਦਿਖਾਈ ਦਿੱਤੇ ਤਾਂ ਦੋਵਾਂ ਵਿਚਕਾਰ ਫਾਇਰਿੰਗ ਹੋਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਤਾਇਨਾਕ ਕੀਤੇ ਗਏ ਪੁਲਸ ਕਰਮਚਾਰੀਆਂ ਵਲੋਂ ਜਦੋਂ ਜਵਾਬੀ ਕਾਰਵਾਈ ਕੀਤੀ ਗਈ ਤਾਂ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਉਕਤ ਸਥਾਨ 'ਤੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

ਪੁਲਸ ਵਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਕਾਬਲੇ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
NEXT STORY