ਤਰਨਤਾਰਨ (ਰਮਨ ਚਾਵਲਾ) - ਤਰਨਤਾਰਨ ’ਚੋਂ ਕੂੜੇ ਦੇ ਢੇਰ ਤੋਂ ਸਫਾਈ ਕਰਮਚਾਰੀਆਂ ਨੂੰ ਇਕ ਨਵ-ਜਨਮੀ ਬੱਚੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸਰਹਾਲੀ ਰੋਡ ਪੁਲ ਵਿਖੇ ਇਕ ਕੂੜੇ ਦੇ ਵੱਡੇ ਡੰਪ ’ਚੋਂ ਸ਼ਨੀਵਾਰ ਸਵੇਰੇ ਕਰੀਬ 10 ਸਫ਼ਾਈ ਕਰਮਚਾਰੀਆਂ ਨੂੰ ਇਕ ਕਾਲੇ ਰੰਗ ਦੇ ਲਿਫਾਫੇ ’ਚ ਮੌਜੂਦ ਨਵ-ਜਨਮੀ ਬੱਚੀ ਦੀ ਲਾਸ਼ ਬਰਾਮਦ ਹੋਈ। ਬੱਚੀ ਮਿਲਣ ’ਤੇ ਇਲਾਕੇ ’ਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ
ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਥਾਣਾ ਸਿਟੀ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਵਲੋਂ ਮੌਕੇ ’ਤੇ ਪੁੱਜ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਬੱਚੀ ਦੀ ਲਾਸ਼ ਨੂੰ ਡੈਡ ਰੂਮ ’ਚ 72 ਘੰਟੇ ਲਈ ਰੱਖ ਦਿੱਤਾ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ
ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ, ਤੰਤੀ ਸਾਜ਼ਾਂ ਨਾਲ ਕੀਤਾ ਕੀਰਤਨ
NEXT STORY