ਤਰਨਤਾਰਨ (ਰਮਨ) : ਜ਼ਿਲਾ ਤਰਨਤਾਰਨ ਦੇ ਪਿੰਡ ਕੋਟ ਦਾਤਾ ਵਿਖੇ ਬੀਤੀ ਦੁਪਹਿਰ 2 ਕੁੜੀਆਂ ਦਾ ਕਤਲ ਹੋਣ ਦਾ ਅਤੇ ਕਤਲ ਕਰਨ ਤੋਂ ਬਾਅਦ ਭਰਾ ਦੀ ਵੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. (ਡੀ) ਜਗਜੀਤ ਸਿੰਘ ਵਾਲੀਆ, ਥਾਣਾ ਸਰਹਾਲੀ ਦੇ ਮੁੱਖੀ ਇੰਸਪੈਕਟਰ ਚੰਦਰ ਭੂਸ਼ਨ ਸ਼ਰਮਾ ਸਣੇ ਪੁਲਸ ਪਾਰਟੀ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਸ ਵਲੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੋਬਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੋਟ ਦਾਤਾ ਆਪਣੀਆਂ ਚਚੇਰੀਆਂ ਭੈਣਾਂ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਅਤੇ ਸੋਨੀ ਪੁੱਤਰੀ ਕਸ਼ਮੀਰ ਸਿੰਘ ਦੋਵੇਂ ਨਿਵਾਸੀ ਪਿੰਡ ਕੋਟ ਦਾਤਾ (ਤਰਨਤਾਰਨ) ਨੂੰ ਘਰੋਂ ਬਾਹਰ ਜਾਣ ਤੋਂ ਰੋਕਦਾ ਸੀ। ਪਰ ਦੋਵਾਂ ਕੁੜੀਆਂ ਨੂੰ ਜੋਬਨ ਵਲੋਂ ਉਨ੍ਹਾਂ ਨੂੰ ਬਾਹਰ ਜਾਣ ਤੋਂ ਰੋਕਣਾ ਬਿੱਲਕੁਲ ਪਸੰਦ ਨਹੀਂ ਸੀ। ਜੋਬਨ ਨੇ ਆਪਣੇ ਦੋਸਤ ਨਿਰਮਲ ਸਿੰਘ ਨਾਲ ਮਿਲ ਕੇ ਬੀਤੀ ਦੁਪਹਿਰ ਆਪਣੀਆਂ ਦੋਵੇਂ ਚਚੇਰੀਆਂ ਭੈਣਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਰਮਨਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਸੋਨੀ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬੀ ਰੰਗਮੰਚ ਦੀ ਪਹਿਲੀ ਅਦਾਕਾਰਾ ਉਮਾ ਗੁਰਬਖਸ਼ ਸਿੰਘ ਦਾ ਦਿਹਾਂਤ
ਕਤਲ ਕਰਨ ਤੋਂ ਬਾਅਦ ਜੋਬਨ ਅਤੇ ਨਿਰਮਲ ਦਾ ਮੋਟਰ ਸਾਈਕਲ 'ਤੇ ਸਵਾਰ ਹੋ ਫਰਾਰ ਹੋ ਗਏ, ਜੋ ਰਸਤੇ 'ਚ ਕਿਸੇ ਵਾਹਨ ਨਾਲ ਟਕਰਾਅ ਗਏ ਤੇ ਜੋਬਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਨਿਰਮਲ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਡੀ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਹੋਏ ਕਤਲ ਸਬੰਧੀ ਥਾਣਾ ਹਰੀਕੇ ਪੱਤਨ ਦੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਾਂਚ ਤੋਂ ਬਾਅਦ ਸਾਰਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ, ਜਿਨ੍ਹਾਂ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।
ਪੰਜਾਬ 'ਚ ਫੈਲੀ ਅਰਾਜਕਤਾ ਬਾਰੇ 'ਚੰਦੂਮਾਜਰਾ' ਨੇ ਕੀਤੇ ਤਿੱਖੇ ਸ਼ਬਦੀ ਹਮਲੇ
NEXT STORY