ਤਰਨਤਾਰਨ (ਰਮਨ,ਰਾਜੂ) : ਐੱਸ.ਟੀ.ਐੱਫ. ਤਰਨਤਾਰਨ ਵਲੋਂ ਦੋ ਵਿਅਕਤੀ ਨੂੰ ਹੈਰੋਇਨ ਤੇ ਨਕਦੀ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਐੱਸ.ਟੀ.ਐੱਫ. ਪੁਲਸ ਨੇ ਬੀਤੀ ਰਾਤ ਵੱਖ-ਵੱਖ ਇਲਾਕਿਆਂ 'ਚ ਨਾਕਾਬੰਦੀ ਕਰਕੇ ਦੋ ਮਾਮਲਿਆਂ 'ਚ ਇਕ ਐਕਟੀਵਾ ਸਵਾਰ ਤੇ ਮੋਟਰਸਾਈਕਲ ਸਵਾਰ 3 ਵਿਅਕਤੀਆਂ 'ਚੋਂ ਦੋ ਨੂੰ 650 ਗ੍ਰਾਮ ਹੈਰੋਇਨ ਤੇ ਡੇਢ ਲੱਖ ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ। ਇਸ ਸਬੰਧੀ ਵੱਖ-ਵੱਖ ਥਾਣਿਆਂ 'ਚ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਸਕੂਲ ਜਾ ਰਹੀਆਂ ਵਿਦਿਆਰਥਣਾਂ ਨੂੰ ਕਾਰ ਨੇ ਮਾਰੀ ਟੱਕਰ (ਵੀਡੀਓ)
NEXT STORY