ਤਰਨਤਾਰਨ (ਰਮਨ) - ਤਰਨਤਾਰਨ ਵਿਖੇ ਥਾਣਾ ਵੈਰੋਵਾਲ ਦੀ ਪੁਲਸ ਨੇ ਇਕ ਘਰ ਅੰਦਰ ਗੁਟਕਾ ਸਾਹਿਬ ਦੇ ਅੰਗ ਪਾੜਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਬੁੱਧਵਾਰ ਯਾਨੀ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਇਸ ਮਾਮਲੇ ਦੇ ਸਬੰਧ ’ਚ ਨਰੈਣ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਉੱਪਲ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਗੁਰਦੁਆਰਾ ਸ਼ਹੀਦ ਸਿੰਘ ਸਾਹਿਬ ਪਿੰਡ ਉੱਪਲ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਹੈ। ਉਸ ਨੂੰ ਪਿੰਡ ਵਿਚੋਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਉਰਫ ਰਮਨ ਨੇ ਮੰਗਲਵਾਰ ਸਵੇਰੇ ਸਾਢੇ 7 ਵਜੇ ਆਪਣੇ ਘਰ ਅੰਦਰ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਨਰੈਣ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਜੀਆਂ ਨੇ ਆਪਸੀ ਲੜਾਈ ਦੌਰਾਨ ਇਸ ਘਟਨਾ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਪਿੰਡ ਦੇ ਮੋਹਤਬਰਾਂ ਨੂੰ ਨਾਲ ਲੈ ਮੌਕੇ ’ਤੇ ਪੁੱਜ ਕੇ ਜ਼ਮੀਨ ਉੱਪਰ ਖਿੱਲਰੇ ਹੋਏ ਗੁਟਕਾ ਸਾਹਿਬ ਦੇ ਅੰਗਾਂ ਨੂੰ ਸਤਿਕਾਰ ਸਮੇਤ ਰੁਮਾਲੇ ਵਿਚ ਲਪੇਟ ਕੇ ਕਬਜ਼ੇ ਵਿਚ ਲੈ ਲਿਆ। ਡੀ. ਐੱਸ. ਪੀ. ਬਰਜਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਵੈਰੋਵਾਲ ਵਿਖੇ ਦੋਵਾਂ ਖ਼ਿਲਾਫ਼ ਨਰੈਣ ਸਿੰਘ ਦੇ ਬਿਆਨਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CM ਚੰਨੀ ਮੋਟਰਸਾਈਕਲ ਚਲਾ ਸੁਸ਼ੀਲ ਰਿੰਕੂ ਨਾਲ ਪੁੱਜੇ ਕਬੀਰ ਮੰਦਰ, ਬਾਗੋਬਾਗ ਹੋਏ ਲੋਕ
NEXT STORY