ਤਰਨਤਾਰਨ (ਰਮਨ) - ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨਾਲ ਲਗਦੇ ਖਾਲੜਾ ਸੈਕਟਰ ਦੇ ਬੀ.ਓ.ਪੀ ਕਰਮਾ ਵਿਖੇ ਬੀਤੀ ਦੇਰ ਰਾਤ ਡਰੋਨ ਦੇ ਦਾਖ਼ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਰੋਨ ਦੀ ਆਵਾਜ਼ ਸੁਣਨ ’ਤੇ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਮਿਲੀ ਜਾਣਕਾਰੀ ਅਨੁਸਾਰ ਡਰੋਨ ਦੀ ਇਸ ਘਟਨਾ ਤੋਂ ਬਾਅਦ ਬੀ.ਐੱਸ.ਐੱਫ ਦੀ 71 ਬਟਾਲੀਅਨ ਵੱਲੋਂ ਉਕਤ ਇਲਾਕੇ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ, ਤਾਂਕਿ ਪਤਾ ਲੱਗ ਸਕਦੇ ਕਿ ਪਾਕਿਸਤਾਨ ਵੱਲੋਂ ਆਏ ਇਸ ਡਰੋਨ ਰਾਹੀਂ ਹਥਿਆਰ ਜਾਂ ਨਸ਼ੇ ਦੀ ਕੋਈ ਖੇਪ ਤਾਂ ਨਹੀ ਭੇਜੀ ਗਈ। ਇਸ ਬਾਬਤ ਆਲੇ-ਦੁਆਲੇ ਦੇ ਇਲਾਕਿਆਂ ਨੂੰ ਵੀ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ
ਨੋਟ - ਭਾਰਤ-ਪਾਕਿ ਸਰਹੱਦ ’ਤੇ ਵਾਰ-ਵਾਰ ਵਿਖਾਈ ਦੇਣ ਵਾਲੇ ਪਾਕਿ ਡਰੋਨ ਸਬੰਧੀ ਕੀ ਹੈ ਤੁਹਾਨੂੰ ਰਾਏ?
ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ
NEXT STORY