ਤਰਨਤਾਰਨ (ਰਮਨ, ਰਾਜੂ, ਬਲਵਿੰਦਰ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਕੋਵਿਡ-19 ਸਬੰਧੀ ਲਾਗੂ ਕੀਤੇ ਗਏ ਹੁਕਮਾਂ ਨੂੰ ਮਿਤੀ 31 ਅਗਸਤ ਤੱਕ ਹੇਠ ਲਿਖੇ ਅਨੁਸਾਰ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰੀ ਜਿਨ੍ਹਾਂ ਦੇ ਪੂਰੀ ਵੈਕਸੀਨ (ਭਾਵ ਦੋਨੋਂ ਡੋਜ਼) ਲੱਗੀ ਹੋਵੇ ਜਾਂ ਉਨ੍ਹਾਂ ਪਾਸ 72 ਘੰਟੇ ਪੁਰਾਣੀ ਆਰ. ਟੀ. ਪੀ. ਸੀ. ਆਰ. ਨੈਗੇਟਿਵ ਰਿਪੋਰਟ ਹੋਵੇ, ਸਿਰਫ਼ ਉਨ੍ਹਾਂ ਨੂੰ ਹੀ ਪੰਜਾਬ ਵਿਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ। ਜੇਕਰ ਕਿਸੇ ਯਾਤਰੀ ਪਾਸ ਉਕਤ ਦੋਨਾਂ ਵਿਚੋਂ ਕੁਝ ਨਹੀਂ ਹੈ ਤਾਂ ਆਰ. ਏ. ਟੀ. ਟੈਸਟ ਲਾਜ਼ਮੀ ਹੋਵੇਗਾ। ਜਿਹੜੇ ਯਾਤਰੀ ਹਵਾਈ ਯਾਤਰਾ ਰਾਹੀਂ ਯਾਤਰਾ ਕਰ ਰਹੇ ਹਨ ਉਨ੍ਹਾਂ ਦੇ ਦੋਨੋਂ ਡੋਜ਼ਾਂ ਲੱਗੀਆਂ ਜਾਂ ਕੋਵਿਡ ਤੋਂ ਹਾਲ ਹੀ ਵਿਚ ਠੀਕ ਹੋਏ ਹੋਣ ਜਾਂ 72 ਘੰਟੇ ਪੁਰਾਣੀ ਆਰ. ਟੀ. ਪੀ. ਸੀ. ਆਰ. ਨੈਗੇਟਿਵ ਰਿਪੋਰਟ ਪਾਸ ਹੋਣੀ ਲਾਜ਼ਮੀ ਹੈ। ਇਨਡੋਰ/ਆਊਟਡੋਰ ਸਮਾਰੋਹ ਕਰਨ ਲਈ ਸਬੰਧਤ ਸਥਾਨ ਦੀ ਸਿਰਫ਼ 50 ਫੀਸਦੀ ਸਮਰੱਥਾ ਮੁਤਾਬਿਕ ਇਕੱਠ ਕਰਨ ਦੀ ਇਜਾਜ਼ਤ ਹੋਵੇਗੀ ਪਰ ਕਿਸੇ ਵੀ ਸੂਰਤ ਵਿਚ ਇਹ ਇਕੱਠ ਇਨਡੋਰ ਲਈ 150 ਅਤੇ ਆਊਟਡੋਰ ਸਮਾਰੋਹ ਲਈ 300 ਤੋਂ ਵੱਧ ਨਹੀਂ ਹੋਵੇਗਾ। ਅਜਿਹੇ ਸਮਾਗਮਾਂ/ਜਸ਼ਨਾਂ ਵਿਚ ਕਲਾਕਾਰਾਂ/ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕੋਲਾਂ ਦੀ ਪਾਲਣਾ ਕਰਦੇ ਹੋਏ ਪ੍ਰੋਗਰਾਮ ਕਰਨ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਵਿਧਾਇਕ ਬੈਂਸ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਦੀ ਕੀਤੀ ਮੰਗ
ਸਾਰੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵਿਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿਮ, ਮਾਲ, ਮਿਊਜ਼ੀਅਮ ਆਦਿ ਨੂੰ 50 ਫੀਸਦੀ ਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ, ਇਸ ਸ਼ਰਤ ’ਤੇ ਦਿੱਤੀ ਜਾਂਦੀ ਹੈ ਕਿ ਇਨ੍ਹਾਂ ਵਿਚ ਕੰਮ ਕਰਨ ਵਾਲੇ ਪੂਰੇ ਸਟਾਫ਼ ਨੇ ਕੋਵਿਡ ਵੈਕਸੀਨ ਦੀਆਂ ਪੂਰੀਆਂ ਡੋਜ਼ਜ਼ (ਭਾਵ ਦੋਨੋਂ ਡੋਜ਼ਜ਼) ਲਗਵਾ ਲਈਆਂ ਹੋਣ। ਇਸ ਤੋਂ ਇਲਾਵਾ ਸਵਿਮਿੰਗ ਪੂਲ, ਸਪੋਰਟਸ ਅਤੇ ਜਿਮ ਨਾਲ ਸਬੰਧਤ ਸੇਵਾਵਾਂ ਕੇਵਲ 18 ਸਾਲ ਤੋਂ ਵੱਧ ਉਮਰ ਦੇ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇਕ ਵੈਕਸੀਨ ਡੋਜ਼ ਲਗਵਾ ਲਈ ਹੋਵੇ। ਕਾਲਜ, ਕੋਚਿੰਗ ਸੈਂਟਰ ਅਤੇ ਹੋਰ ਉੱਚ ਸਿੱਖਿਆ ਕੇਂਦਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਇਸ ਸ਼ਰਤ ’ਤੇ ਦਿੱਤੀ ਜਾਂਦੀ ਹੈ ਕਿ ਇਨ੍ਹਾਂ ਸੰਸਥਾਵਾਂ ਵਿਚ ਕੰਮ ਕਰਨ ਵਾਲੇ ਟੀਚਿੰਗ/ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵੈਕਸੀਨ ਦੀਆਂ ਪੂਰੀਆਂ ਡੋਜ਼ਜ਼ ਲਗਵਾ ਲਈਆਂ ਹੋਣ ਜਾਂ ਉਹ ਕੋਵਿਡ ਤੋਂ ਹਾਲ ਹੀ ਵਿਚ ਠੀਕ ਹੋਏ ਹੋਣ, ਨੂੰ ਸਕੂਲ ਵਿਚ ਆਉਣ ਦੀ ਇਜਾਜ਼ਤ ਹੋਵੇਗੀ। ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਸਹੂਲਤ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖੀ ਜਾਵੇਗੀ। ਸਕਲੂਾਂ ਨੂੰ ਖੱਲ੍ਹੇ ਰੱਖਣ ਦੀ ਇਜਾਜ਼ਤ ਇਸ ਸ਼ਰਤ ਦੇ ਦਿੱਤੀ ਜਾਂਦੀ ਹੈ ਕਿ ਇਨ੍ਹਾਂ ਵਿਚ ਕੰਮ ਕਰਨ ਵਾਲੇ ਟੀਚਿੰਗ/ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵੈਕਸੀਨ ਦੀਆਂ ਪੂਰੀਆਂ ਡੋਜ਼ਜ਼ ਲਗਵਾ ਲਈਆਂ ਹੋਣ ਜਾਂ ਉਹ ਕੋਵਿਡ ਤੋਂ ਹਾਲ ਹੀ ਵਿਚ ਠੀਕ ਹੋਏ ਹੋਣ, ਨੂੰ ਸਕੂਲਾਂ ਵਿਚ ਆਉਣ ਦੀ ਆਗਿਆ ਹੋਵੇਗੀ। ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦੀ ਸਹੂਲਤ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖੀ ਜਾਵੇ। ਜੇਕਰ ਕੋਵਿਡ ਪਾਜ਼ੇਟਿਵਿਟੀ ਰੇਟ 0.2 ਫੀਸਦੀ ਜਾਂ ਇਸ ਤੋਂ ਵੱਧ ਹੁੰਦਾ ਹੈ ਤਾਂ ਜ਼ਿਲਾ ਤਰਨਤਾਰਨ ਜਾਂ ਇਸ ਦੇ ਅਧੀਨ ਆਉਂਦੇ ਕਿਸੇ ਵੀ ਸ਼ਹਿਰ/ਕਸਬੇ ਦੇ ਚੌਥੀ ਜਮਾਤ ਅਤੇ ਇਸ ਤੋਂ ਹੇਠਲੀਆਂ ਜਮਾਤਾਂ ਦੇ ਪ੍ਰਾਇਮਰੀ ਕਲਾਸਾਂ ਬੰਦ ਕਰ ਦਿੱਤੀਆਂ ਜਾਣਗੀਆਂ। ਕਾਲਜ, ਕੋਚਿੰਗ ਸੈਂਟਰ, ਉੱਚ ਸਿੱਖਿਆ ਸੰਸਥਾਵਾਂ, ਸਕੂਲਾਂ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਵਿਸ਼ੇਸ਼ ਕੈਂਪਾਂ ਰਾਹੀਂ ਵੈਕਸੀਨੇਸ਼ਨ ਕਰਨ ਲਈ ਤਰਜੀਹ ਦਿੱਤੀ ਜਾਵੇ ਤਾਂ ਜੋ ਸਾਰੇ ਹੀ ਇਸ ਮਹੀਨੇ ਪਹਿਲੀ ਡੋਜ਼ ਨਾਲ ਕਵਰ ਹੋ ਜਾਣ।
ਇਹ ਵੀ ਪੜ੍ਹੋ : ਸਕੂਲਾਂ ਦੇ ਨਾਲ-ਨਾਲ ਵੱਡੇ ਪੱਧਰ ’ਤੇ ਸੈਂਪਲਿੰਗ ਦੇ ਨਿਰਦੇਸ਼
ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀ ਜਲਦੀ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਪਰੋਕਤ ਦੇ ਬਾਰੇ ਵਿਚ ਕੋਵਿਡ ਦਾ ਢੁੱਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ, ਜਿਸ ਵਿਚ ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ, ਮਾਸਕ ਪਹਿਨਣਾ ਅਤੇ ਜਨਤਕ ਥਾਵਾਂ ’ਤੇ ਨਾ ਥੁੱਕਣਾ ਆਦਿ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਸਮੂਹ ਲੋਕਾਂ ਨੂੰ ਮਸ਼ਵਰਾ ਦਿੱਤਾ ਜਾਂਦਾ ਹੈ ਕਿ ਵੈਕਸੀਨੇਸ਼ਨ ਦੀਆਂ ਡੋਜ਼ਜ਼ ਤੁਰੰਤ ਲਗਵਾਈਆਂ ਜਾਣ ਤਾਂ ਜੋ ਹਰ ਵਿਅਕਤੀ ਕੋਵਿਡ ਤੋਂ ਸੁਰੱਖਿਅਤ ਹੋ ਸਕੇ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਕੱਢਣ ਦੀ ਕੀਤੀ ਅਪੀਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਭਾਰਤੀ ਯੁਵਾ ਮੋਰਚਾ ਵਲੋਂ ਜ਼ਬਰਦਸਤ ਪ੍ਰਦਰਸ਼ਨ, ਜਾਣੋ ਕੀ ਹੈ ਪੂਰਾ ਮਾਮਲਾ
NEXT STORY