ਤਰਨਤਾਰਨ (ਜ.ਬ.)- ਪਿੰਡ ਮੱਖੀ ਕਲਾਂ ਵਿਖੇ ਨਾਜਾਇਜ਼ ਸਬੰਧਾਂ ਕਾਰਨ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੱਚਾ ਪੱਕਾ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਗੁਰਲਾਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਸਕੱਤਰਾਂ ਨੇ ਦੱਸਿਆ ਕਿ ਉਸ ਦੇ ਭਰਾ ਹਰਪਾਲ ਸਿੰਘ (27) ਦਾ ਵਿਆਹ ਰਾਜਬੀਰ ਕੌਰ ਵਾਸੀ ਪਿੰਡ ਮੱਖੀ ਕਲਾਂ ਨਾਲ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ: ਕੁੜੀਆਂ ਤੋਂ ਐਕਟਿਵਾ ਖੋਹ ਰਹੇ ਸੀ ਲੁਟੇਰੇ, ਰੋਕਣ ’ਤੇ ਗੋਲੀ ਮਾਰ ਕੀਤਾ ਵਿਅਕਤੀ ਦਾ ਕਤਲ
ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਦੇ ਭਰਾ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਰਾਜਬੀਰ ਕੌਰ ਦੇ ਕਥਿਤ ਤੌਰ ’ਤੇ ਰਣਜੀਤ ਸਿੰਘ ਰਾਣਾ ਨਾਲ ਨਾਜਾਇਜ਼ ਸਬੰਧ ਹਨ। ਰਣਜੀਤ ਸਿੰਘ ਰਾਣਾ ਨੇ ਉਸ ਦੇ ਭਰਾ ਨੂੰ ਧਮਕੀ ਵੀ ਦਿੱਤੀ ਸੀ ਕਿ ਜੇਕਰ ਉਸ ਨੇ ਰਾਜਬੀਰ ਕੌਰ ਨੂੰ ਨਾ ਛੱਡਿਆ ਤਾਂ ਹਸ਼ਰ ਬਹੁਤ ਬੁਰਾ ਹੋਵੇਗਾ। ਬੀਤੀ 27 ਮਈ ਨੂੰ ਉਸ ਦਾ ਭਰਾ ਹਰਪਾਲ ਸਿੰਘ ਪਿੰਡ ਮੱਖੀ ਕਲਾਂ ਦੀ ਵਸਨੀਕ ਜੋਗਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਦੇ ਘਰ ਵਿਚ ਮੌਜੂਦ ਸੀ ਤਾਂ ਉਥੇ ਰਣਜੀਤ ਸਿੰਘ ਰਾਣਾ ਅਤੇ ਰਾਜਬੀਰ ਕੌਰ ਵੀ ਆ ਗਏ। ਦੋਵਾਂ ਨੇ ਉਸ ਦੇ ਭਰਾ ਦੇ ਸਿਰ ’ਚ ਕੋਈ ਚੀਜ਼ ਮਾਰ ਕੇ ਲਹੂ-ਲੁਹਾਨ ਕਰ ਦਿੱਤਾ ਅਤੇ ਉਸ ਨੂੰ ਕਮਰੇ ਵਿਚ ਬੰਦ ਕਰ ਕੇ ਜਿੰਦਰਾ ਲਗਾ ਕੇ ਚਲੇ ਗਏ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਉਸ ਨੇ ਕਿਹਾ ਕਿ 31 ਮਈ ਨੂੰ ਪਤਾ ਲੱਗਣ ’ਤੇ ਉਕਤ ਕਮਰੇ ’ਚੋਂ ਉਸ ਦੇ ਭਰਾ ਦੀ ਲਾਸ਼ ਮਿਲੀ, ਜਿਸ ਦੀ ਸੂਚਨਾ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਸ.ਐੱਚ.ਓ. ਮੁਖਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਰਣਜੀਤ ਸਿੰਘ ਰਾਣਾ ਪੁੱਤਰ ਮੁਖਤਾਰ ਸਿੰਘ ਅਤੇ ਰਾਜਬੀਰ ਕੌਰ ਪਤਨੀ ਹਰਪਾਲ ਸਿੰਘ ਵਾਸੀਆਨ ਮੱਖੀ ਕਲਾਂ ਖ਼ਿਲਾਫ਼ ਮੁਕੱਦਮਾ ਕਰ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀ. ਜੀ. ਆਈ. ਲਿਆਂਦਾ ਗਿਆ
NEXT STORY