ਤਰਨਤਾਰਨ (ਰਮਨ): ਤਰਨਤਾਰਨ ਪੁਲਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਦੌਰਾਨ ਪੁਲਸ ਨੇ ਨਸ਼ਾ ਤਸਕਰਾਂ ਤੇ ਹਥਿਆਰਾਂ ਦੇ ਵਪਾਰੀਆਂ ਦੇ ਅੰਤਰਰਾਜੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਸ੍ਰੀ ਰਕਾਬਗੰਜ ਸਾਹਿਬ ਨਤਮਸਤਕ ਹੋਏ PM ਮੋਦੀ
ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਸ ਵੱਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਤਸਕਰਾਂ ਤੇ ਹਥਿਆਰਾਂ ਦੇ ਵਪਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਤਸਕਰੀ ਵਿੱਚ ਲਿਪਤ ਇਕ ਅੰਤਰਰਾਜੀ ਗਿਰੋਹ ਦੇ 4 ਮੁੱਖ ਮੈਂਬਰ ਗ੍ਰਿਫਤਾਰ ਕੀਤੇ ਗਏ ਹਨ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਸ ਤੇ ਗਿਰੋਹ ਦੇ ਮੈਂਬਰਾਂ ਵਿਚਾਲੇ ਮੁਕਾਬਲਾ ਵੀ ਹੋਇਆ ਤੇ ਗਿਰੋਹ ਮੈਂਬਰਾਂ ਨੇ ਪੁਲਸ ਉੱਤੇ ਸਿੱਧੀ ਗੋਲੀਬਾਰੀ ਕਰ ਦਿੱਤੀ।
ਬਲੱਡ ਸ਼ੂਗਰ ਨੂੰ ਕਾਬੂ 'ਚ ਰੱਖਦੇ ਹਨ ਬਾਦਾਮ, ਭਾਰਤੀਆਂ 'ਤੇ ਕੀਤੇ ਅਧਿਐਨ 'ਚ ਖੁਲਾਸਾ
ਇਸ ਗੋਲੀਬਾਰੀ ਦੌਰਾਨ ਦੋ ਦੋਸ਼ੀਆਂ ਨੂੰ ਗੋਲੀ ਲੱਗਣ ਕਾਰਨ ਜ਼ਖ਼ਮੀ ਹਾਲਤ ਵਿੱਚ ਗ੍ਰਿਫਤਾਰ ਕੀਤਾ ਗਿਆ, ਜਦ ਕਿ ਹੋਰ ਦੋ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਸ ਵੱਲੋਂ ਕਾਬੂ ਕੀਤੇ ਗਏ ਹਨ। ਪੁਲਸ ਦੀ ਇਸ ਕਾਰਵਾਈ ਦੌਰਾਨ ਮੌਕੇ ਤੋਂ 3 ਗੈਰਕਾਨੂੰਨੀ ਨਜਾਇਜ਼ ਹਥਿਆਰ, ਕਈ ਜਿੰਦਾ ਕਾਰਤੂਸ, 7 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' : ਸੂਬੇ 'ਚੋਂ ਨਸ਼ਿਆਂ ਦਾ ਕੋਹੜ ਜੜ੍ਹ ਤੋਂ ਖ਼ਤਮ ਕਰਨ ਤੱਕ ਜੰਗ ਜਾਰੀ ਰਹੇਗੀ : ਅਮਨ ਅਰੋੜਾ
NEXT STORY