ਤਰਨਤਾਰਨ (ਰਮਨ) : ਜ਼ਿਲ੍ਹਾ ਪੁਲਸ ਵੱਲੋਂ ਲੱਖਾ ਸਿਧਾਣਾ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਸਬੰਧੀ ਦਰਜ ਕੀਤੇ ਪਰਚੇ ਤੋਂ ਬਾਅਦ ਕਲੀਨ ਚਿੱਟ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਦਰਜ ਕੀਤੇ ਗਏ ਇਸ ਪਰਚੇ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਬਠਿੰਡਾ ਵਿਖੇ 9 ਅਕਤੂਬਰ ਨੂੰ ਧਰਨਾ ਲਗਾਉਣ ਦੀ ਚਿਤਾਵਨੀ ਦਿੱਤੀ ਗਈ ਸੀ ਜਿਸ ਤੋਂ ਪਹਿਲਾਂ ਹੀ ਪੰਜਾਬ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੋਗਾ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 2 ਸਾਲਾ ਬੱਚੀ ਨੂੰ ਕਾਰ ਨੇ ਕੁਚਲਿਆ
ਜਾਣਕਾਰੀ ਅਨੁਸਾਰ ਥਾਣਾ ਹਰੀਕੇ ਵਿਖੇ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਉੱਪਰ ਕੈਨੇਡਾ ਬੈਠੇ ਨਾਮੀ ਗੈਂਗਸਟਰ ਲਖਬੀਰ ਸਿੰਘ ਲੰਡਾ ਜਿਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਵੱਡੀ ਗਿਣਤੀ ਦੌਰਾਨ ਫਿਰੌਤੀ ਮੰਗਣ ਅਤੇ ਪਾਕਿਸਤਾਨੀ ਸਮਗਲਰਾਂ ਪਾਸੋਂ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਉਣ ਤਹਿਤ ਪਰਚੇ ਦਰਜ ਹਨ ਅਤੇ ਲੱਖਾ ਸਿਧਾਣਾ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਫਿਰੌਤੀ ਮੰਗਣ ਅਤੇ ਡਰੋਨ ਦੀ ਮਦਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਜੁਰਮ ਹੇਠ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਸੀ।ਪੁਲਸ ਵੱਲੋਂ ਦਰਜ ਕੀਤੇ ਗਏ ਪਰਚੇ 'ਚ ਗੈਂਗਸਟਰ ਲਖਬੀਰ ਸਿੰਘ ਲੰਡਾ, ਲੱਖਾ ਸਿਧਾਣਾ ਤੋਂ ਇਲਾਵਾ ਨਛੱਤਰ ਸਿੰਘ, ਸਤਨਾਮ ਸਿੰਘ, ਗੁਰਕੀਰਤ ਸਿੰਘ, ਅਨਮੋਲ ਸੋਨੀ, ਚੜਤ ਸਿੰਘ, ਗੁਰਜੰਟ ਸਿੰਘ, ਮਹਾਂਵੀਰ ਸਿੰਘ, ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ।
ਇਹ ਵੀ ਪੜ੍ਹੋ : ਮੋਬਾਈਲ ਵਿੰਗ ਦੀ ਟੈਕਸ ਚੋਰੀ ਖ਼ਿਲਾਫ਼ ਕਾਰਵਾਈ, ਪਲਾਸਟਿਕ ਦੇ ਦਾਣਿਆਂ ਦਾ ਭਰਿਆ ਟਰੱਕ ਕੀਤਾ ਜ਼ਬਤ
ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਬੀਤੀ 2 ਸਤੰਬਰ ਨੂੰ ਪਰਚਾ ਦਰਜ ਕੀਤਾ ਗਿਆ ਸੀ। ਦਰਜ ਹੋਏ ਪਰਚੇ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਸੋਸ਼ਲ ਮੀਡੀਆ ਅਤੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਪੁਲਸ ਪ੍ਰਸ਼ਾਸਨ ਖਿਲਾਫ ਮਿਤੀ 9 ਅਕਤੂਬਰ ਨੂੰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਗਈ ਸੀ ਜਿਸ ਤੋਂ ਪਹਿਲਾਂ ਹੀ ਜ਼ਿਲ੍ਹਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਦਰਜ ਕੀਤੇ ਪਰਚੇ ਵਿੱਚੋਂ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਹੈ। ਇਸ ਬਾਬਤ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਹਰੀਕੇ ਵਿਖੇ ਦਰਜ ਫਿਰੌਤੀ ਦੇ ਮਾਮਲੇ ਸੰਬੰਧੀ ਲੱਖਾ ਸਧਾਣਾ ਨੂੰ ਪੁਲਸ ਵੱਲੋਂ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ ਹੈ।
ਬਟਾਲਾ ’ਚ ਪੁਲਸ ਮੁਕਾਬਲੇ ਮਗਰੋਂ ਫੜੇ ਗਏ ਗੈਂਗਸਟਰ ਬਬਲੂ ਦੀ ਮਾਂ ਦਾ ਵੱਡਾ ਖ਼ੁਲਾਸਾ
NEXT STORY