ਤਰਨਤਾਰਨ(ਰਮਨ,ਵਿਜੇ)- ਬੀਤੇ ਕੱਲ੍ਹ ਸਥਾਨਕ ਮੁਹੱਲਾ ਮੁਰਾਦਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਨੇਤਾ ਗੁਰਦੇਵ ਸਿੰਘ ਸੰਧੂ ਅਤੇ ਉਸ ਦੇ ਵਰਕਰਾਂ ਵਲੋਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਫਾਰਮ ਭਰ ਲਈ ਕੈਂਪ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨਾਲ ਹੋਏ ਮਾਮੂਲੀ ਵਿਵਾਦ ਤੋਂ ਬਾਅਦ ‘ਆਪ’ ਨੇਤਾ ਦੇ ਬੇਟੇ ਵਲੋਂ ਚਲਾਈਆਂ ਸ਼ਰੇਆਮ ਗੋਲੀਆਂ ਨਾਲ ਕਾਂਗਰਸੀ ਵਰਕਰ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ ਨੇ ਆਮ ਆਦਮੀ ਪਾਰਟੀ ਦੇ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 57 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਪਰਚੇ ਨੂੰ ਲੈ ਵੀਰਵਾਰ ਦੁਪਹਿਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਥਾਣਾ ਸਿਟੀ ਵਿਖੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਵੀ ਦਿੱਤਾ ਗਿਆ, ਜੋ ਬਾਅਦ ’ਚ ਸਮਾਪਤ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਮੁਲਜ਼ਮ ਵਲੋਂ ਗੋਲੀਆਂ ਚਲਾਉਣ ਤੋਂ ਬਾਅਦ ਆਪਣੇ ਹਥਿਆਰਾਂ ਨਾਲ ਪੋਸਟ ਸੋਸ਼ਲ ਮੀਡੀਆ ’ਤੇ ਪਾਏ ਜਾਣ ਨੂੰ ਲੈ ਪੁਲਸ ਨੇ ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ੲਿਹ ਵੀ ਪੜ੍ਹੋ : ਤਾਲਿਬਾਨ ਨੇ ਕੀਤਾ ਅਮਰੀਕਾ ਨੂੰ ਹਰਾਉਣ ਦਾ ਐਲਾਨ, ਅਫਗਾਨਿਸਤਾਨ ਦਾ ਆਜ਼ਾਦੀ ਦਿਹਾੜਾ ਮਨਾਇਆ
ਹਾਲ ਵਿਚ ਹੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਵਿਧਾਇਕ ਬਨਣ ਦੇ ਚਾਹਵਾਨ ਗੁਰਦੇਵ ਸਿੰਘ ਸੰਧੂ ਵਲੋਂ ਲੋਕਾਂ ’ਚ ਪਾਰਟੀ ਪ੍ਰਤੀ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਕੇਜਰੀਵਾਲ ਸਰਕਾਰ ਆਉਣ ’ਤੇ ਮੁਫਤ ਬਿਜਲੀ ਦੇਣ ਦੇ ਫਾਰਮ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਨੂੰ ਲੈ ਕਾਂਗਰਸੀ ਨੇਤਾ ਅਤੇ ਵਾਰਡ ਇੰਚਾਰਜ ਤਰਸੇਮ ਸਿੰਘ ਗਿੱਲ ਦੇ ਬੇਟੇ ਹਿੰਮਾਸ਼ੂ ਗਿੱਲ (17) ਨਾਲ ਹੋਏ ਮਾਮੂਲੀ ਸਿਆਸੀ ਤਕਰਾਰ ਤਹਿਤ ਗੁਰਦੇਵ ਸਿੰਘ ਸੰਧੂ ਦੇ ਬੇਟੇ ਰਹਿਮਤ ਸੰਧੂ ਵਲੋਂ ਸ਼ਰੇਆਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹੋਈ ਫਾਈਰਿੰਗ ਦੌਰਾਨ ਲੋਕਾਂ ਨੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਲੁੱਕ-ਛਿੱਪ ਕੇ ਬਚਾਈ। ਇਸ ਵਾਰਦਾਤ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਜਿੱਥੇ ਆਮ ਹੀ ਵੇਖਣ ਨੂੰ ਮਿਲ ਰਹੀਆਂ ਹਨ ਉੱਥੇ ਮੁਲਜ਼ਮ ਰਹਿਮਤ ਸੰਧੂ ਵਲੋਂ ਹਥਿਆਰਾਂ ਨਾਲ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਕਈ ਤਰ੍ਹਾਂ ਦੀਆਂ ਗੱਲਾਂ ਲਿਖੀਆਂ ਜਾ ਰਹੀਆਂ ਹਨ। ਜਿਸ ਨੂੰ ਪੁਲਸ ਨੇ ਕਬਜ਼ੇ ’ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹੋਈ ਘਟਨਾ ਤੋਂ ਬਾਅਦ ਪੁਲਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਗੁਰਦੇਵ ਸਿੰਘ ਸੰਧੂ, ਰਹਿਮਤ ਸੰਧੂ, ਦਲਜੀਤ ਗਾਂਧੀ, ਲਖਵਿੰਦਰ ਸਿੰਘ ਫੌਜੀ, ਸੁਖਦੇਵ ਸਿੰਘ ਉਰਫ ਬਿਜਲੀ, ਨਵਦੀਪ ਸਿੰਘ ਅਰੋੜਾ, ਮੈਡਮ ਅੰਜੂ ਵਰਮਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
ੲਿਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੇ ਰਿਹਾਈ ਦੇ ਹੁਕਮ
ਪੁਲਸ ਵਲੋਂ ਦਰਜ ਕੀਤੇ ਗਏ ਮਾਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਵਲੋਂ ਥਾਣਾ ਸਿਟੀ ਦੇ ਬਾਹਰ ਧਰਨਾ ਵੀ ਦਿੱਤਾ ਗਿਆ ਅਤੇ ਪਰਚੇ ਨੂੰ ਰਦ ਕਰਨ ਦੀ ਮੰਗ ਕੀਤੀ। ਸੂਤਰਾਂ ਤੋਂ ਪਤਾ ਲਗਾ ਹੈ ਕਿ ਪੁਲਸ ਵਲੋਂ ਦਿਖਾਏ ਗਏ ਕੁਝ ਸਬੂਤਾਂ ਅਤੇ ਸਹੀ ਕਾਰਵਾਈ ਕੀਤੇ ਜਾਣ ਦੇ ਵਿਸ਼ਵਾਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਸ ਵਾਪਰੀ ਘਟਨਾ ਤੋਂ ਬਾਅਦ ਡਾ. ਸੰਦੀਪ ਅਗਨੀਹੋਤਰੀ, ਕਸ਼ਮੀਰ ਸਿੰਘ ਭੋਲਾ, ਸੰਦੀਪ ਦੋਦੇ, ਕੇਵਲ ਕਪੂਰ, ਰਿਤਿਕ ਅਰੋੜਾ, ਅਵਤਾਰ ਸਿੰਘ ਤਨੇਜਾ ਸਮੇਤ ਪੀੜਤ ਪਰਿਵਾਰ ਨੇ ਐੱਸ.ਐੱਸ.ਪੀ ਪਾਸੋਂ ਮੁਲਜ਼ਮਾਂ ਦੀ ਤੁਰੰਤ ਗ੍ਰਿਫਤਾਰੀ ਅਤੇ ਅਸਲਾ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਹੈ।
ਉੱਧਰ ਡੀ.ਐੱਸ.ਪੀ ਸਿਟੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਜ਼ਖਮੀ ਹਿਮਾਸ਼ੂ ਗਿੱਲ ਦੇ ਬਿਆਨਾਂ ਹੇਠ ਗੁਰਦੇਵ ਸੰਧੂ ਸਮੇਤ 50 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਹਿਮਤ ਸੰਧੂ ਵਲੋਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਸਮੇਤ ਪਾਈਆਂ ਗਈਆਂ ਪੋਸਟਾਂ ਨੂੰ ਕਬਜ਼ੇ ’ਚ ਲੈ ਅਸਲਾ ਲਾਇਸੈਂਸ ਰੱਦ ਕਰਵਾਉਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪਿੜਾਈ ਸੀਜ਼ਨ 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦੇ ਭਾਅ 'ਚ 15 ਰੁ. ਪ੍ਰਤੀ ਕੁਇੰਟਲ ਹੋਇਆ ਵਾਧਾ
NEXT STORY