ਤਰਨਤਾਰਨ (ਰਮਨ) - ਸਥਾਨਕ ਥਾਣਾ ਸਦਰ ਅਧੀਨ ਆਉਂਦੇ ਪਿੰਡ ਨੋਨੇ ਵਿਖੇ ਬੀਤੀ ਰਾਤ 2 ਮੋਟਰਸਾਈਕਲ ਸਵਾਰ ਅਣਪਛਾਤਿਆਂ ਵਲੋਂ ਸੈਰ ਕਰ ਰਹੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਖ਼ੂਨੀ ਘਟਨਾ ਨੂੰ ਅੰਜ਼ਾਮ ਦੇਣ ਉਪਰੰਤ ਮੁਲਜ਼ਮ ਉਕਤ ਸਥਾਨ ਤੋਂ ਮੌਕੇ ਤੋਂ ਫਰਾਰ ਹੋ ਗਏ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਪੁਲਸ ਪਾਰਟੀ ਨਾਲ ਮਿਲ ਕੇ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਇਸ ਮਾਮਲੇ ਦੇ ਸਬੰਧ ’ਚ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਜਾਣਕਾਰੀ ਦਿੰਦੇ ਹੋਏ ਦਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਨੋਨੇ ਨੇ ਦੱਸਿਆ ਕਿ ਉਸ ਦਾ ਸਕਾ ਭਰਾ ਸੁਰਜੀਤ ਸਿੰਘ (28) ਭੱਠੇ ’ਤੇ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਰੋਟੀ ਖਾਣ ਉਪਰੰਤ ਸੈਰ ਕਰਦਾ ਹੋਇਆ ਪਿੰਡ ਦੀ ਫਿਰਨੀ ’ਤੇ ਆਪਣੇ ਦੋਸਤ ਨਾਲ ਪੁੱਜ ਗਿਆ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਇਸ ਤੋਂ ਬਾਅਦ ਇਕ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੀ ਫਿਰਨੀ ਨਜ਼ਦੀਕ ਪੁੱਜ ਸੁਰਜੀਤ ਸਿੰਘ ਉਪਰ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਸੁਰਜੀਤ ਸਿੰਘ ਦੀ ਦੋ ਗੋਲੀਆਂ ਵੱਜਣ ਨਾਲ ਮੌਤ ਹੋ ਗਈ।ਐਤਵਾਰ ਨੂੰ ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਪੋਸਟ ਮਾਰਟਮ ਕਰਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
NEXT STORY