ਤਰਨਤਾਰਨ, (ਰਾਜੂ)- ਸਵੱਛ ਭਾਰਤ ਅਭਿਆਨ ਤਹਿਤ ਖੁੱਲ੍ਹੇ ਵਿਚ ਜੰਗਲ-ਪਾਣੀ ਜਾਣ ਤੋਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਇਕ ਮੂਵਮੈਂਟ ਬਣਾ ਕੇ ਜ਼ਿਲਾ ਤਰਨਤਾਰਨ ਨੂੰ ਇਕ ਮਾਡਲ ਜ਼ਿਲਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੋ. ਰਾਕੇਸ਼ ਕੁਮਾਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ ਅਤੇ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲੇ ਨੂੰ ਖੁੱਲ੍ਹੇ 'ਚ ਜੰਗਲ-ਪਾਣੀ ਜਾਣ ਤੋਂ ਮੁਕਤ ਕਰਨ ਲਈ ਜ਼ਿਲੇ ਦੇ 549 ਪਿੰਡਾਂ ਵਿਚ ਲਗਭਗ 41200 ਪਖਾਨੇ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਬਲਾਕਾਂ ਦੇ ਰਹਿੰਦੇ ਪਿੰਡਾਂ ਵਿਚ ਸਤੰਬਰ ਦੇ ਪਹਿਲੇ ਹਫ਼ਤੇ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।
31 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
NEXT STORY