ਤਾਰਨਤਾਰਨ (ਰਮਨ ਚਾਵਲਾ)- ਜ਼ਿਲਾ ਪ੍ਰੀਸ਼ਦ ਤਰਨਤਾਰਨ ਅਤੇ ਜ਼ਿਲੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲਾ ਪ੍ਰੀਸ਼ਦ ਦੇ 18 ਜ਼ੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ 1 ਸੀਟ ’ਤੇ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ। ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੇ 12 ਜ਼ੋਨਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਜਦਕਿ ਜਿਨ੍ਹਾਂ 7 ਜ਼ੋਨਾਂ ’ਚ ਚੋਣ ਹੋਈ ਸੀ, ਉਨ੍ਹਾਂ ’ਚੋਂ ਜ਼ੋਨਾਂ ’ਚ ਆਮ ਆਦਮੀ ਪਾਰਟੀ ਦੇ 6 ਉਮੀਦਵਾਰ ਅਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੇ ਕੁੱਲ 20 ਜ਼ੋਨਾਂ ’ਚੋਂ 18 ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਇਕ ਜ਼ੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਇਸ ਤੋਂ ਇਲਾਵਾ ਇਕ ਜ਼ੋਨ ਖਡੂਰ ਸਾਹਿਬ ਵਿਖੇ ਚੋਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...
ਬਲਾਕ ਸੰਮਤੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਧਿਕਾਰੀ ਸ਼੍ਰੀ ਰਾਹੁਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਤਰਨਤਾਰਨ ਦੇ 17 ਜ਼ੋਨਾਂ ’ਚੋਂ 16 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ, ਜਦਕਿ ਇਕ ਜ਼ੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜ਼ੋਨਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਬਲਾਕ ਸੰਮਤੀ ਖਡੂਰ ਸਾਹਿਬ ਦੇ ਕੁਲ 25 ਜ਼ੋਨਾਂ ’ਚੋਂ ਆਮ ਆਦਮੀ ਪਾਰਟੀ ਦੇ 6 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 8, ਕਾਂਗਰਸ ਪਾਰਟੀ ਦੇ 10 ਅਤੇ 1 ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ
ਬਲਾਕ ਸੰਮਤੀ ਚੋਹਲਾ ਸਾਹਿਬ ਦੇ 16 ਜ਼ੋਨਾਂ ’ਚੋਂ 3 ਜ਼ੋਨਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 5 ਜ਼ੋਨਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 7 ਜ਼ੋਨਾਂ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਕ ਜ਼ੋਨ ’ਤੇ ਭਾਜਪਾ ਦਾ ਉਮੀਦਵਾਰ ਜੇਤੂ ਰਿਹਾ ਹੈ। ਬਲਾਕ ਸੰਮਤੀ ਨਾਗੋਕੇ ਦੇ 15 ਜ਼ੋਨਾਂ ’ਚੋਂ 5 ਜ਼ੋਨਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 1 ਜ਼ੋਨ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ 8 ਜ਼ੋਨਾਂ ’ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। 1 ਜ਼ੋਨ ’ਤੇ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।ਬਲਾਕ ਸੰਮਤੀ ਪੱਟੀ ਦੇ ਸਾਰੇ 16 ਜ਼ੋਨਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਬਲਾਕ ਸੰਮਤੀ ਨੌਸ਼ਿਹਰਾ ਪੰਨੂਆਂ ਦੇ 20 ਜ਼ੋਨਾਂ ’ਚੋਂ 17 ਜ਼ੋਨਾਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ 2 ਜ਼ੋਨਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 1 ਜ਼ੋਨ ’ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ। ਬਲਾਕ ਸੰਮਤੀ ਭਿੱਖੀਵਿੰਡ ਦੇ ਸਾਰੇ 23 ਜ਼ੋਨਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਬਲਾਕ ਸੰਮਤੀ ਵਲਟੋਹਾ ਦੇ ਸਾਰੇ 18 ਜ਼ੋਨਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।
ਪੰਜਾਬ ਆਈ 'ਵਲੈਤਣ' ਨੂੰ ਮਿਲਣ Hotel ਗਿਆ ਮੁੰਡਾ! ਫ਼ਿਰ ਅਚਾਨਕ ਗੱਡੀ 'ਚੋਂ...
NEXT STORY