ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ) - ਜ਼ਿਲਾ ਪ੍ਰਸ਼ਾਸਨ ਤਰਨਤਾਰਨ ਵੱਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਅਰਜਨ ਦੇਵ ਕਾਲਜ ਵਿਖੇ ਜ਼ਿਲਾ ਪੱਧਰੀ 8ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ, ਜਿਸ 'ਚ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਮੌਕੇ ਰਾਸ਼ਟਰੀ ਪੁਰਸਕਾਰ ਵਿਜੇਤਾ ਸਵੱਛ ਸਰਵੇਖਣ ਦੇ ਜ਼ਿਲਾ ਬ੍ਰਾਂਡ ਅੰਬੈਡਸਰ ਨੌਜਵਾਨ ਰਾਜਬੀਰ ਚੀਮਾ ਦਾ ਲਿਖਿਆ ਵੋਟਰਾ ਨੂੰ ਜਾਗਰੂਕ ਕਰਦਾ ਨੁੱਕੜ ਨਾਟਕ 'ਜਾਗੋ ਵੋਟਰ' ਨਹਿਰੂ ਯੁਵਾ ਕੇਂਦਰ ਤਰਨਤਾਰਨ ਦੀ ਟੀਮ ਵੱਲੋਂ ਰਾਜਬੀਰ ਚੀਮਾ ਦੀ ਨਿਰਦੇਸ਼ਾ ਹੇਠ ਮਿਲ ਕੇ ਖੇਡਿਆ ਗਿਆ, ਜਿਸ 'ਚ ਦਰਸਾਇਆ ਗਿਆ ਕਿ ਹਰੇਕ ਵਿਅਕਤੀ ਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾ ਕਿਸੇ ਲਾਲਚ ਤੇ ਭੇਦਭਾਵ ਤੋਂ ਕਰਨੀ ਚਾਹੀਦੀ ਹੈ। ਔਰਤਾਂ ਨੂੰ ਵੀ ਬਿਨ੍ਹਾਂ ਕਿਸੇ ਡਰ ਭੈਅ ਜਾਂ ਦਬਾਅ ਤੋਂ ਆਪਣੀ ਸੋਚਣ ਸ਼ਕਤੀ ਨਾਲ ਮਤਦਾਨ ਕਰਨਾ ਚਾਹੀਦੀ ਹੈ। ਪ੍ਰਦੀਪ ਕੁਮਾਰ ਸਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋਂ ਇਸ ਪ੍ਰੋਗਰਾਮ 'ਚ ਪਹੁੰਚੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਬਿਨ੍ਹਾ ਲਾਲਚ ਤੋਂ ਕਰਨ ਦਾ ਪ੍ਰਣ ਵੀ ਦਵਾਇਆ ਗਿਆ ਤੇ ਵੋਟ ਦੀ ਕੀ ਮਹੱਤਤਾ ਹੈ ਇਸ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਐੱਸ.ਡੀ.ਐੱਮ.ਮੈੱਡਮ ਅਮਨਦੀਪ ਕੌਰ ਵੀ ਹਾਜ਼ਰ ਸਨ। ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਜਗਰੂਪ ਕੌਰ, ਕਰਤਾਰ ਸਿੰਘ, ਗੁਰਪ੍ਰੀਤ ਕੱਦਗਿੱਲ, ਪਲਵਿੰਦਰ ਕੌਰ, ਸਿਮਰਜੀਤ ਨੇ ਵੀ ਪ੍ਰੋਗਰਾਮ ਵਿਚ ਹਿੱਸਾ ਲਿਆ। ਜ਼ਿਲਾ ਪ੍ਰਸਾਸ਼ਨ ਵੱਲੋਂ ਨਹਿਰੂ ਯੂਵਾ ਕੇਂਦਰ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿੰਡ ਠੱਠਗੜ 'ਚ ਵਿਕਾਸ ਕਾਰਜ ਜਾਰੀ - ਰਾਣਾ ਸੰਧੂ
NEXT STORY