ਤਰਨਤਾਰਨ (ਭਾਟੀਆ)-ਭਿੱਖੀਵਿੰੰਡ ਅਬਾਦੀ ਸੋਢੀਆਂ ਦੀ ਨਵੀਂ ਚੁਣੀ ਪੰਚਾਇਤ ਨੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਤੇ ਨਵੇਂ ਚੁਣੇ ਨੁਮਾਇੰਦੇ ਮਨਦੀਪ ਸਿੰਘ ਭਿੱਖੀਵਿੰਡ ਨੇ ਪੱਤਰਕਾਰਾਂ ਨਾਲ ਗੱਲਬਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿਛਲੇ ਲਗਭਗ 10 ਸਾਲਾਂ ਤੋਂ ਨਹੀਂ ਹੋਏ ਸਨ ਜਿਨ੍ਹਾਂ ਨੂੰ ਹੁਣ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਿੱਖੀਵਿੰੰਡ ਅਬਾਦੀ ਸੋਢੀਆਂ ਦੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾਵੇਗਾ। ਮਨਦੀਪ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡਾਂ ਅੰਦਰ ਜੋ ਵਿਕਾਸ ਕਾਰਜ ਜ਼ੋਰ-ਸ਼ੋਰ ਨਾਲ ਕਰਵਾਉਣ ਦਾ ਕੰਮ ਸ਼ੁਰੂ ਹੋਇਆ ਹੈ ਉਸੇ ਤਹਿਤ ਅਬਾਦੀ ਬਾਬਾ ਸੋਢੀਆਂ ਭਿੱਖੀਵਿੰਡ ਦੇ ਵਿਕਾਸ ਕਾਰਜ ਵੀ ਤੇਜ਼ੀ ਨਾਲ ਕਰਵਾਏ ਜਾਣਗੇ ਕਿਉਂਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਉਹ ਕਿਸੇ ਵੀ ਪਿੰਡ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਸਾਰੀ ਪੰਚਾਇਤ ਪਿੰਡ ਦੇ ਲੰਮੇ ਸਮੇਂ ਤੋੋਂ ਰੁਕੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਲਡ਼ੀ ਤਹਿਤ ਇਹ ਟੁੱਟੀਆਂ ਹੋਈਆਂ ਪੁਲੀਆਂ ਦਾ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਗੁਰਮੀਤ ਕੌਰ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਗੀਰ ਸਿੰਘ ਬਲਵਿੰਦਰ ਕੌਰ ਗੁਲਾਲੀਪੁਰੀਆ, ਜਗਵੰਤ ਕੌਰ, ਜਰਨੈਲ ਸਿੰਘ, ਅਨੂ ਕੌਰ, ਸਰੋਜ ਬਾਲਾ ਆਦਿ ਮੈਂਬਰ ਹਾਜ਼ਰ ਸਨ।
ਆਈ. ਜੀ. ਜ਼ੋਨ ਅੰਮ੍ਰਿਤਸਰ ਸੁਰਿੰਦਰਪਾਲ ਸਿੰਘ ਦਾ ਬਾਬਾ ਸੋਨੂੰ ਸ਼ਾਹ ਵੱਲੋਂ ਸਨਮਾਨ
NEXT STORY