ਤਰਨਤਾਰਨ (ਅਮਨ,ਸੁਖਚੈਨ)-ਦੇਸ਼ ਦੀ ਮੋਦੀ ਸਰਕਾਰ ਨੇ ਜਨਤਾ ਨਾਲ ਕੀਤੇ ਗਏ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਸਗੋਂ ਜਨਤਾ ’ਤੇ ਵਾਧੂ ਟੈਕਸ ਲਾ ਕੇ ਬੋਝ ਪਾਉਣ ਤੋਂ ਸਵਾਏ ਉੱਚ ਘਰਾਣਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਸ ਲਈ ਇਸ ਸਰਕਾਰ ਨੂੰ ਚੱਲਦਿਆਂ ਕਰਨ ਦਾ ਸਮਾਂ ਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਜਨਤਾ ਮੋਦੀ ਸਰਕਾਰ ਨੂੰ ਚੱਲਦਿਆਂ ਕਰਨ ਲਈ ਉਤਾਵਲੀ ਬੈਠੀ ਹੈ, ਕਿਉਂਕਿ ਇਹ ਸਰਮਾਏਦਾਰਾਂ ਦੀ ਸਰਕਾਰ ਹੈ, ਇਸ ਨੇ ਗਰੀਬ ਵਰਗ ਲਈ ਕੁਝ ਨਹੀਂ ਕੀਤਾ। ਭਾਵੇਂ ਉਹ ਦੇਸ਼ ਦਾ ਕਿਸਾਨ, ਮਜ਼ਦੂਰ ਜਾਂ ਵਪਾਰੀ ਵਰਗ ਹੈ, ਸਾਰਿਆਂ ਨੂੰ ਖਤਮ ਕਰਨ ’ਤੇ ਤੁਲੀ ਹੈ।
ਕਾਂਗਰਸੀ-ਅਕਾਲੀ ਝੂਠੇ ਵਾਅਦੇ ਕਰ ਕੇ ਮੰਗਦੇ ਨੇ ਵੋਟਾਂ : ਸਿੱਧੂ
NEXT STORY