ਤਰਨਤਾਰਨ (ਜਸਵਿੰਦਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਲਿਆਂਵਾਲੇ ਬਾਗ ਦੇ 100 ਸਾਲਾ ਸਾਕੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਜਲਿਆਂਵਾਲੇ ਬਾਗ ਦੇ ਸਾਕੇ ਉੱਪਰ ਬਣੀ ਡਾਕੂਮੈਂਟਰੀ ਫਿਲਮ ਦਿਖਾਈ ਗਈ। ਇਸ ਦੇ ਬਾਅਦ ਉਨ੍ਹਾਂ ਨੂੰ 1919 ’ਚ ਜਨਰਲ ਡਾਇਰ ਵਲੋਂ ਕੀਤੇ ਗਏ ਹਮਲੇ ਅਤੇ ਸ਼ਹੀਦਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ, ਲੈਕਚਰਾਰ ਚਾਂਦਨੀ ਕੋਹਲੀ ਅਤੇ ਸਮੂਹ ਸਟਾਫ ਹਾਜ਼ਰ ਸੀ।
ਦਲਬੀਰ ਸਿੰਘ ਝਬਾਲ ਨੂੰ ਸ਼ਰਧਾਂਜਲੀਆਂ ਭੇਟ
NEXT STORY