ਤਰਨਤਾਰਨ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜ਼ਿਲਾ ਚੋਣ ਅਫਸਰ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ , ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਸਨ।
ਦੱਸ ਦੇਈਏ ਕਿ ਸਭ ਤੋਂ ਦਿਲਚਸਪ ਮੁਕਾਬਲਾ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਵੇਖਣ ਨੂੰ ਮਿਲੇਗਾ, ਜਿੱਥੇ ਕਾਂਗਰਸ ਨੇ ਜਸਬੀਰ ਸਿੰਘ ਡਿੰਪਾ, ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ, ਪੰਜਾਬ ਏਕਤਾ ਪਾਰਟੀ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਦਰਮਿਆਨ ਤਿਕੋਣਾ ਮੁਕਾਬਲਾ ਹੋਣ ਦੀ ਆਸ ਪ੍ਰਗਟਾਈ ਜਾ ਰਹੀ ਹੈ।
ਚੰਡੀਗੜ੍ਹ : ਬਾਂਸਲ ਨੇ ਭਰੀ ਨਾਮਜ਼ਦਗੀ, 'ਕਿਰਨ ਖੇਰ' ਖਿਲਾਫ ਕੱਢੀ ਭੜਾਸ
NEXT STORY