ਤਰਨਤਾਰਨ (ਰਮਨ) - ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਬੀਤੀ ਦੇਰ ਰਾਤ ਵੱਡੀ ਵਾਰਦਾਤ ਵਾਪਰ ਜਾਣ ਦੀ ਸੂਚਨਾ ਮਿਲੀ। ਜਾਣਕਾਰੀ ਮੁਤਾਬਕ ਇਥੇ ਆਪਣੇ ਕਮਰੇ ਵਿਚ ਪੇਪਰ ਦੀ ਤਿਆਰੀ ਕਰ ਰਹੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਉਸੇ ਪਿੰਡ ਦੇ ਨਿਵਾਸੀ ਇਕ ਨੌਜਵਾਨ ਨੇ ਕਮਰੇ ਵਿਚ ਦਾਖਲ ਹੋ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ। ਇਸ ਘਟਨਾ ਦੌਰਾਨ ਕੁੜੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਦੂਜੇ ਪਾਸੇ ਨੌਜਵਾਨ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ
ਜਾਣਕਾਰੀ ਮੁਤਾਬਕ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ਵਿਚ ਲੜਕੀ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਨਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਬੇਟੀ ਸਿਮਰਨਜੀਤ ਕੌਰ ਬੀਤੀ ਰਾਤ ਕਰੀਬ 12 ਵਜੇ ਆਪਣੇ ਕਮਰੇ ਵਿਚ ਪੜ੍ਹ ਰਹੀ ਸੀ, ਤਾਂ ਅਚਾਨਕ ਉਸ ਦੇ ਰੋਣ ਦੀ ਆਵਾਜ਼ ਆਈ। ਜਦੋਂ ਉਹ ਕਮਰੇ ਵਿਚ ਪੁੱਜੀ ਤਾਂ ਬੇਟੀ ਦੇ ਸਿਰ ਵਿਚੋਂ ਖੂਨ ਨਿਕਲ ਰਿਹਾ ਸੀ। ਇਸ ਦੌਰਾਨ ਪਿੰਡ ਦਾ ਨਿਵਾਸੀ ਨਿਰਵੈਲ ਸਿੰਘ, ਜਿਸ ਦੇ ਹੱਥ ਵਿਚ ਪਿਸਤੌਲ ਸੀ, ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
NEXT STORY