ਤਰਨਤਾਰਨ (ਰਾਜੂ,ਜ.ਬ) - ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਬਾਸਰਕੇ ਵਿਖੇ ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਇਕ ਵਿਅਕਤੀ ਵਲੋਂ ਆਪਣੇ ਸਿਰੀ ਸਾਹਿਬ ਦੀ ਕਿਰਪਾਨ ਨਾਲ ਵਾਰ ਕਰਕੇ ਬਜ਼ੁਰਗ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਘਟਨਾ ਦੇ ਬਾਰੇ ਪਤਾ ਲੱਗਣ ’ਤੇ ਥਾਣਾ ਖਾਲੜਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼
ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਨਿਰਮਲ ਸਿੰਘ ਪੁੱਤਰ ਹਦੈਤ ਸਿੰਘ ਵਾਸੀ ਬਾਸਰਕੇ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਿਤਾ ਹਦੈਤ ਸਿੰਘ (72 ਸਾਲ) ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਬਾਸਰਕੇ ਵਿਖੇ ਰੁੱਖ ਦੀ ਛਾਵੇਂ ਬੈਠਾ ਹੋਇਆ ਸੀ। ਇਸ ਦੌਰਾਨ ਪਿੰਡ ਦਾ ਹੀ ਇਕ ਵਿਅਕਤੀ ਕੁਲਵੰਤ ਸਿੰਘ ਉਸ ਦੇ ਪਿਤਾ ਕੋਲ ਆਇਆ, ਜਿਸ ਨੇ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ। ਉਸ ਦੇ ਪਿਤਾ ਨੇ ਜਦੋਂ ਉਕਤ ਵਿਅਕਤੀ ਨੂੰ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ ਤਾਂ ਵਿਅਕਤੀ ਨੇ ਆਪਣੀ ਸਿਰੀ ਸਾਹਿਬ ਦੀ ਕਿਰਪਾਨ ਨਾਲ ਉਸ ਦੇ ਪਿਤਾ ’ਤੇ ਕਾਤਲਾਨਾ ਵਾਰ ਕਰ ਦਿੱਤਾ। ਉਸ ਦੇ ਪਿਤਾ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਦੇ ਪਿਤਾ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਇਸ ਘਟਨਾ ਦੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਕੁਲਵੰਤ ਸਿੰਘ ਉਰਫ ਹਰਪਾਲ ਸਿੰਘ ਉਰਫ ਭੱਲੂ ਪੁੱਤਰ ਪਿਆਰਾ ਸਿੰਘ ਵਾਸੀ ਬਾਸਰਕੇ ਖ਼ਿਲਾਫ਼ ਮੁਕੱਦਮਾ ਨੰਬਰ 22 ਧਾਰਾ 302 ਆਈ.ਪੀ.ਸੀ. ਅਧੀਨ ਕੇਸ ਦਰਜ ਕਰ ਦਿੱਤਾ ਗਿਆ ਹੈ। ਇਸ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਫਟਿਆ ‘ਕੋਰੋਨਾ ਬੰਬ’ : 44 ਮਹਿਲਾ ਕੈਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ
ਜ਼ੀਰਕਪੁਰ 'ਚ ਤਾਰਾਂ ਦੀ ਸਪਾਰਕਿੰਗ ਹੋਣ ਕਾਰਨ ਲੱਗ ਰਹੀ ਅੱਗ, ਲੋਕਾਂ ਨੇ ਜਤਾਇਆ ਰੋਸ
NEXT STORY