ਚੰਡੀਗੜ੍ਹ : ਭਾਜਪਾ ਆਗੂ ਤਰੁਣ ਚੁੱਘ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ 'ਆਪ' ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਦੇਸ਼ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਝੰਡਾ ਲਹਿਰਾਇਆ ਹੈ, ਇਹ ਬੜੀ ਖੁਸ਼ੀ ਦੀ ਗੱਲ ਹੈ ਪਰ ਅੱਜ ਉਨ੍ਹਾਂ ਕਿਹਾ ਕਿ ਉਹ ਸੂਬੇ ਨੂੰ 75 ਮੁਹੱਲਾ ਕਲੀਨਿਕ ਦੇਣਗੇ। ਚੁੱਘ ਨੇ ਕਿਹਾ ਕਿ ਪੰਜਾਬ ਨੂੰ ਡਿਸਪੈਂਸਰੀਆਂ ਦੀ ਲੋੜ ਨਹੀਂ, ਪੰਜਾਬ ਨੂੰ ਵੱਡੇ ਹਸਪਤਾਲਾਂ ਦੀ ਲੋੜ ਹੈ, ਪੰਜਾਬ ਨੂੰ ਲੋੜ ਹੈ ਆਯੁਸ਼ਮਾਨ ਭਾਰਤ ਯੋਜਨਾ ਦੀ। ਪੰਜਾਬ ਦਾ ਇਕ ਵੱਡਾ ਹਿੱਸਾ ਕੈਂਸਰ ਦੀ ਮਾਰ ਝੱਲ ਰਿਹਾ ਹੈ। ਡਿਸਪੈਂਸਰੀਆਂ ਤਾਂ ਪਹਿਲਾਂ ਵੀ ਹਨ। ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ 'ਚ ਪੀ.ਜੀ.ਆਈ. ਸੈਟੇਲਾਈਟ ਸੈਂਟਰ ਖੋਲ੍ਹਿਆ, ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਮੈਡੀਕਲ ਕਾਲਜ ਖੋਲ੍ਹਿਆ, ਬਠਿੰਡਾ 'ਚ ਇਕ ਵੱਡਾ ਕਾਲਜ ਖੋਲ੍ਹਿਆ ਗਿਆ, ਇਨ੍ਹਾਂ ਨੂੰ ਅੱਗੇ ਵਧਾਇਆ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।
ਇਹ ਵੀ ਪੜ੍ਹੋ : CM ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਦੂਜੇ ਪਾਸੇ ਤਰੁਣ ਚੁੱਘ ਨੇ ਕਿਹਾ ਕਿ ਸਰਕਾਰ ਦੱਸੇ ਕਿ ਕਿੰਨੇ ਕੱਚੇ ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਤੁਹਾਡੀ ਸਰਕਾਰ ਦਾ ਸਮਾਂ ਨਿਕਲ ਰਿਹਾ ਹੈ ਤੇ ਕੋਈ ਕੰਮ ਨਹੀਂ ਹੋ ਰਿਹਾ। ਸਰਕਾਰ ਸਿਰਫ ਗੱਲਾਂ ਕਰ ਰਹੀ ਹੈ ਤੇ ਹੋਰ ਕੁਝ ਨਹੀਂ, ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਸੂਬੇ 'ਚ ਇੰਡਸਟਰੀ ਲਗਾਉਣ ਬਾਰੇ ਚੁੱਘ ਨੇ ਕਿਹਾ ਕਿ ਪਿਛਲੇ 15 ਸਾਲਾਂ 'ਚ ਇੰਡਸਟਰੀ ਲਿਆਉਣ ਲਈ ਬਹੁਤ ਉਪਰਾਲੇ ਕੀਤੇ ਗਏ ਹਨ ਪਰ ਇੰਡਸਟਰੀ ਆਵੇਗੀ ਕਿਵੇਂ, ਜਦੋਂ ਮੋਬਾਈਲ ਟਾਵਰ ਤੋੜ ਦਿੱਤੇ ਜਾਣਗੇ, ਵੱਡੀਆਂ ਸਨਅਤਾਂ ਦੇ ਗੇਟ ਬੰਦ ਕਰ ਦਿੱਤੇ ਜਾਣਗੇ ਤਾਂ ਅਜਿਹੇ ਹਾਲਾਤ 'ਚ ਉਦਯੋਗ ਕਿੱਥੋਂ ਆਏਗਾ, ਕੋਈ ਨੀਤੀ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
CM ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ 7 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
NEXT STORY