ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਫ਼ਿਰੌਤੀ ਦਾ ਨਵਾਂ ਉਦਯੋਗ ਖੁੱਲ੍ਹ ਗਿਆ ਹੈ, ਜਦੋਂ ਕਿ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਲੇ ਦੌਰ ਵੱਲ ਵੱਧ ਰਿਹਾ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਕੋਲੋਂ ਸ਼ਰੇਆਮ ਫੋਨ 'ਤੇ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਨਾ ਮਿਲਣ 'ਤੇ ਉਨ੍ਹਾਂ 'ਤੇ ਹਮਲੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸੁਰੱਖਿਆ ਮਿਲਣ ਦੇ ਬਾਵਜੂਦ ਲੋਕਾਂ ਦਾ ਕਤਲ ਹੋ ਰਿਹਾ ਹੈ, ਜਦੋਂ ਕਿ ਸਰਕਾਰ ਵੱਲ ਇਸ ਦਾ ਕੋਈ ਧਿਆਨ ਨਹੀਂ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਨੂੰ ਬਚਾਉਣਾ ਪਵੇਗਾ, ਜਿੱਥੇ ਰੋਜ਼ ਹਥਿਆਰਾਂ ਦੇ ਜ਼ਖ਼ੀਰੇ ਫੜ੍ਹੇ ਜਾ ਰਹੇ ਹਨ।
ਸੰਸਦ 'ਚ ਕਿਸਾਨਾਂ ਦੇ ਹੱਕ 'ਚ ਗਰਜੇ ਸੰਤ ਬਲਬੀਰ ਸਿੰਘ ਸੀਚੇਵਾਲ, ਕੀਤੀ ਇਹ ਮੰਗ
NEXT STORY