ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ। ਚੁੱਘ ਨੇ ਇਸ ਨਿਯੁਕਤੀ ਨੂੰ ਇਕ ਇਤਿਹਾਸਕ ਜ਼ਿੰਮੇਵਾਰੀ ਦੱਸਦਿਆਂ ਕਿਹਾ ਕਿ ਕੇਵਲ ਢਿੱਲੋਂ ਪੰਜਾਬ ਦੇ ਸੱਭਿਆਚਾਰ ਅਤੇ ਕਿਸਾਨੀ ਦੀ ਅਸਲ ਪ੍ਰਤੀਨਿਧਤਾ ਕਰਦੇ ਹਨ। ਤਰੁਣ ਚੁੱਘ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ ਅਤੇ ਪਾਰਟੀ ਦਾ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਇਸ ਫੈਸਲੇ ਨੂੰ ਪੰਜਾਬ ਦੇ ਉੱਜਵਲ ਭਵਿੱਖ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕ ਮੀਲ ਦਾ ਪੱਥਰ ਕਰਾਰ ਦਿੱਤਾ ਹੈ।
ਇਸ ਮੌਕੇ ਉਨ੍ਹਾਂ ਨੇ ਅਪੀਲ ਕੀਤੀ ਕਿ ਸਭ ਨੂੰ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ-ਕਲਿਆਣਕਾਰੀ ਸੰਕਲਪਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਤਰੱਕੀ ਦੀ ਰਾਹ 'ਤੇ ਅੱਗੇ ਵਧਾਇਆ ਜਾ ਸਕੇ।
ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ
NEXT STORY