ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਸੀ. ਬੀ. ਆਈ. ਜਾਂ ਐੱਨ. ਆਈ. ਏ. ਨੂੰ ਨਾ ਸੌਂਪਣ ਦੀ ਨਾਕਾਮੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ’ਤੇ ਪਰਦਾ ਪਾਉਣ ਲਈ ਇਹ ਕਦਮ ਜਾਣਬੁੱਝ ਕੇ ਚੁੱਕਿਆ ਗਿਆ। ਚੁੱਘ ਨੇ ਕਿਹਾ ਕਿ ਕਿਉਂਕਿ ਇਸ ਕੇਸ ਦੇ ਅੰਤਰਰਾਜੀ ਸਬੰਧ ਸਨ ਅਤੇ ਇਹ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਸੀ, ਇਸ ਲਈ ਇਸ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਜਾਂ ਐੱਨ.ਆਈ.ਏ. ਨੂੰ ਸੌਂਪੀ ਜਾਣੀ ਚਾਹੀਦੀ ਸੀ।
ਇਹ ਵੀ ਪੜ੍ਹੋ : ਨਾਕੇ ’ਤੇ ਖੜ੍ਹੇ ਏ. ਐੱਸ. ਆਈ. ’ਤੇ ਨੌਜਵਾਨ ਨੇ ਚਾੜ੍ਹੀ ਤੇਜ਼ ਰਫ਼ਤਾਰ ਕਾਰ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਘਟਨਾ ਦੀ ਨਿਆਇਕ ਜਾਂਚ ਕਰਵਾਉਣ ’ਚ ਨਾਕਾਮਯਾਬੀ ਸਪੱਸ਼ਟ ਤੌਰ ’ਤੇ ਦਰਸਾਉਂਦੀ ਹੈ ਕਿ ਭਗਵੰਤ ਮਾਨ ਮਾਮਲੇ ਦੀ ਡੂੰਘਾਈ ਤੱਕ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ’ਚ ਗੈਂਗ ਕਲਚਰ ਨੂੰ ਉਤਸ਼ਾਹ ਮਿਲੇਗਾ ਅਤੇ ਪੰਜਾਬ ਨੂੰ ਅਜਿਹੀਆਂ ਹੋਰ ਘਿਨੌਣੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪਵੇਗਾ। ਚੁੱਘ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਚਿੰਤਾਜਨਕ ਨਾਕਾਮੀ ਹੈ ਕਿ ਹੁਣ ਤੱਕ ਮੂਸੇਵਾਲਾ ਕਤਲ ਕਾਂਡ ਦੇ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਮਾਮਲੇ ਦੀ ਜਾਂਚ ਜ਼ਿਆਦਾ ਅੱਗੇ ਨਹੀਂ ਵਧ ਰਹੀ।
ਇਹ ਵੀ ਪੜ੍ਹੋ : ਚਾਹ ਵਾਲੇ ਦੀ ਧੀ ਕਾਜੋਲ ਸਰਗਾਰ ਨੇ ਰਚਿਆ ਇਤਿਹਾਸ, ਖੇਲੋ ਇੰਡੀਆ 2021 ਦਾ ਜਿੱਤਿਆ ਪਹਿਲਾ ਸੋਨਾ
ਬੰਬੀਹਾ ਗਰੁੱਪ ਦਾ ਡਰਾਵਾ ਦੇਕੇ 5 ਲੱਖ ਦੀ ਫ਼ਿਰੌਤੀ ਮੰਗਣ ਵਾਲੇ ਦੀ ਹੋਈ ਪਛਾਣ, 2 ਖ਼ਿਲਾਫ਼ ਮਾਮਲਾ ਦਰਜ
NEXT STORY