ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਰੁਮਾਲਾ ਸਾਹਿਬ ਭੇਟ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਧਰਮਾ ਦਾ ਪਾਵਨ ਕੇਂਦਰੀ ਅਸਥਾਨ ਹੈ, ਜਿੱਥੇ ਨਤਮਸਤਕ ਹੋ ਕੇ ਮਨ ਨੂੰ ਅਧਿਆਤਮਿਕ ਸ਼ਾਂਤੀ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ।

ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਬਿਰਤੀਆਂ ਇਕਾਗਰ ਕਰਕੇ ਦੇਸ਼ ਦੀ ਖੁਸ਼ਹਾਲੀ ਅਤੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਅਰਦਾਸ ਉਪਰੰਤ ਤਰੁਣ ਚੁੱਘ ਨੇ ਜੋੜਾ ਘਰ ਵਿੱਚ ਹਾਜ਼ਰੀ ਭਰਦਿਆਂ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਨਿਮਰ ਸੇਵਾ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਾਥੀਆਂ ਸਮੇਤ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਕਰਨ ਦਾ ਸੁਭਾਗ ਮਿਲਣਾ ਆਪਣੇ ਆਪ ਵਿੱਚ ਵੱਡੀ ਬਖ਼ਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਸਦਾ ਚੜ੍ਹਦੀ ਕਲਾ ਬਖ਼ਸ਼ਣ, ਤਾਂ ਜੋ ਉਹ ਇਸੇ ਤਰ੍ਹਾਂ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣ।
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ
NEXT STORY