ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕਿਹਾ ਕਿ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ ‘ਆਪ’ ਸਰਕਾਰ ਦਾ ਬਜਟ ਬਹੁਤ ਹੀ ਪਿਛਾਂਖਿੱਚੂ ਬਜਟ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਅਰਥਵਿਵਸਥਾ ਦੇ ਮੁੜ ਸੁਰਜੀਤ ਹੋਣ ਦੀ ਕੋਈ ਉਮੀਦ ਨਹੀਂ ਹੈ ਅਤੇ ਇਹ ਇਕ ਪਰੀ ਕਹਾਣੀ ਵਾਂਗ ਜਾਪਦਾ ਹੈ। ਅਜਿਹੇ ਸਮੇਂ ਜਦੋਂ ਪੰਜਾਬ ਗੰਭੀਰ ਵਿੱਤੀ ਸੰਕਟ 'ਚ ਘਿਰਿਆ ਹੋਇਆ ਹੈ, ਬਜਟ ਵਿੱਚ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਕੋਈ ਵਾਅਦਾ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : MP ਸਾਹਨੀ ਨੇ ਪੰਜਾਬ ਬਜਟ 'ਤੇ ਦਿੱਤੀ ਪ੍ਰਤੀਕਿਰਿਆ, ਕਿਹਾ- ਮਨੁੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੈ ਬਜਟ
ਉਨ੍ਹਾਂ ਕਿਹਾ ਕਿ ਬਜਟ ਵਿੱਚ ਮੁਲਾਜ਼ਮਾਂ ਜਾਂ ਕਿਸਾਨਾਂ ਦਾ ਕੋਈ ਧਿਆਨ ਨਹੀਂ ਰੱਖਿਆ ਗਿਆ। ਚੁੱਘ ਨੇ ਕਿਹਾ ਕਿ ਦੀਵਾਲੀਏਪਣ ਵੱਲ ਵਧ ਰਹੀ ਪੰਜਾਬ ਦੀ ਤਬਾਹ ਹੋ ਰਹੀ ਆਰਥਿਕਤਾ ਨੂੰ ਰੋਕਣ ਲਈ ‘ਆਪ’ ਸਰਕਾਰ ਨੂੰ ਕੋਈ ਗੰਭੀਰ ਚਿੰਤਾ ਨਹੀਂ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
MP ਸਾਹਨੀ ਨੇ ਪੰਜਾਬ ਬਜਟ 'ਤੇ ਦਿੱਤੀ ਪ੍ਰਤੀਕਿਰਿਆ, ਕਿਹਾ- ਮਨੁੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੈ ਬਜਟ
NEXT STORY