ਚੰਡੀਗੜ੍ਹ (ਬਿਊਰੋ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਭਾਰਤ ਨੂੰ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 6 ਅਗਸਤ ਨੂੰ ਦੇਸ਼ ਨੂੰ "ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ" ਯੋਜਨਾ ਦਾ ਤੋਹਫ਼ਾ ਦਿੱਤਾ ਜਾਵੇਗਾ। ਇਸ ਤਹਿਤ ਦੇਸ਼ ਦੇ 507 ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 24152 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਐਜੂਸੈੱਟ 'ਤੇ ਕਰਵਾਏ ਜਾਣਗੇ ਲਾਈਵ ਲੈਕਚਰ
ਪੰਜਾਬ ਦੇ ਵਿਸ਼ੇ 'ਤੇ ਚੁੱਘ ਨੇ ਕਿਹਾ ਕਿ ਇਸ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਨੂੰ ਵੀ ਵਿਸ਼ਵ ਪੱਧਰੀ ਸਟੇਸ਼ਨਾਂ 'ਚ ਸ਼ਾਮਲ ਕੀਤਾ ਜਾਵੇਗਾ, ਜਿਸ 'ਤੇ 1057 ਕਰੋੜ ਰੁਪਏ ਖਰਚ ਕੀਤੇ ਜਾਣਗੇ। ਰੇਲਵੇ ਵਿਭਾਗ ਦੇਸ਼ 'ਚ ਆਮ ਆਦਮੀ ਨੂੰ ਸਟੇਸ਼ਨਾਂ 'ਤੇ ਰੇਲਵੇ ਦੀ ਬਿਹਤਰ ਕੁਨੈਕਟੀਵਿਟੀ ਅਤੇ ਹਾਈਟੈੱਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸ ਕੜੀ 'ਚ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਚੁਣੇ ਹੋਏ ਰੇਲਵੇ ਸਟੇਸ਼ਨਾਂ ਨੂੰ ਮੁੜ ਸੁਰਜੀਤ ਕਰਨ ਲਈ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨ ਯੋਜਨਾ ਦੇ ਤਹਿਤ 6 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸਟੇਸ਼ਨਾਂ ਦੇ ਵਿਕਾਸ ਲਈ 24152 ਕਰੋੜ ਰੁਪਏ ਦੀ ਵਿਕਾਸ ਰਾਸ਼ੀ ਜਾਰੀ ਕੀਤੀ।
ਇਹ ਵੀ ਪੜ੍ਹੋ : ਪਤੀ ਦੇ ਦੂਸਰੇ ਵਿਆਹ ਦੀ ਖ਼ਬਰ ਸੁਣਦਿਆਂ ਹੀ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ
ਚੁੱਘ ਨੇ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਨਾਂ ਨਾਲ ਨਵੀਂ ਨੀਤੀ ਬਣਾਈ ਗਈ ਹੈ, ਜੋ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨਾਲ ਸਟੇਸ਼ਨਾਂ ਦੇ ਵਿਕਾਸ ਅਤੇ ਸਟੇਸ਼ਨ ਦੀਆਂ ਜ਼ਰੂਰਤਾਂ ਅਤੇ ਸਰਪ੍ਰਸਤੀ ਦੇ ਮੁਤਾਬਕ ਰੇਲਵੇ ਦੇ ਪੁਨਰ-ਨਿਰਮਾਣ ਦੀ ਕਲਪਨਾ ਕਰੇਗੀ। ਯੋਜਨਾ ਦਾ ਉਦੇਸ਼ ਰੇਲਵੇ ਸਟੇਸ਼ਨਾਂ ਦੇ ਮਾਸਟਰ ਪਲਾਨ ਤਿਆਰ ਕਰਨਾ ਅਤੇ ਘੱਟੋ-ਘੱਟ ਜ਼ਰੂਰੀ ਸਹੂਲਤਾਂ ਸਮੇਤ ਸਹੂਲਤਾਂ ਨੂੰ ਵਧਾਉਣ ਲਈ ਉਨ੍ਹਾਂ ਨੂੰ ਲਾਗੂ ਕਰਨਾ ਹੈ। ਇਹ ਸਕੀਮ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਦੇ ਨਾਲ-ਨਾਲ ਮੌਜੂਦਾ ਸਹੂਲਤਾਂ ਨੂੰ ਅਪਗ੍ਰੇਡ ਕਰਕੇ ਅਤੇ ਬਦਲ ਕੇ ਅਤਿ-ਆਧੁਨਿਕ ਸਹੂਲਤਾਂ ਨਾਲ ਪੂਰਾ ਕਰੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਦੇ ਦੂਸਰੇ ਵਿਆਹ ਦੀ ਖ਼ਬਰ ਸੁਣਦਿਆਂ ਹੀ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫਨਾਕ ਕਦਮ
NEXT STORY