ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਜਪਾ ਦੇ ਸੀਨੀਅਰ ਰਾਸ਼ਟਰੀ ਨੇਤਾ ਤਰੁਣ ਚੁੱਘ ਨੇ ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ 'ਚ ਸੱਚ ਦਿਖਾਉਣ ਵਾਲੇ ਪੱਤਰਕਾਰਾਂ ਅਤੇ ਮੀਡੀਆ ਸੰਸਥਾਵਾਂ ਨੂੰ ਡਰਾਇਆ ਅਤੇ ਧਮਕਾਇਆ ਜਾ ਰਿਹਾ ਹੈ। ਤਰੁਣ ਚੁੱਘ ਨੇ ਕਿਹਾ ਕਿ ਜਿਹੜੇ ਯੂ-ਟਿਊਬ ਚੈਨਲ ਜਾਂ ਅਖਬਾਰ ਸਰਕਾਰ ਤੋਂ ਸਵਾਲ ਪੁੱਛ ਰਹੇ ਹਨ, ਉਨ੍ਹਾਂ ਨੂੰ ਥਾਣਿਆਂ 'ਚ ਬੁਲਾ ਕੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਕਈ ਮਾਮਲਿਆਂ 'ਚ ਐੱਸ. ਐੱਚ. ਓ. ਵੱਲੋਂ ਚੈਨਲ ਬੰਦ ਕਰਨ ਦੀ ਧਮਕੀ ਦਿੱਤੀ ਗਈ ਹੈ, ਜਦੋਂ ਕਿ ਵੱਡੇ ਮੀਡੀਆ ਘਰਾਂ ਨੂੰ ਹੋਰ ਤਰੀਕਿਆਂ ਨਾਲ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੁੱਝ ਪੱਤਰਕਾਰਾਂ ਦੇ ਘਰਾਂ ਦੇ ਬਾਹਰ ਪੁਲਸ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਅਤੇ ਕਈਆਂ 'ਤੇ ਝੂਠੇ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀਆਂ ਨੂੰ ਖ਼ਾਸ ਤੌਰ ‘ਤੇ ਹੁਕਮ ਦਿੱਤੇ ਗਏ ਹਨ ਕਿ ਮੀਡੀਆ ਕਰਮੀਆਂ ਖ਼ਿਲਾਫ਼ ਕੋਈ ਨਾ ਕੋਈ ਕਾਰਨ ਲੱਭਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਚੁੱਪ ਕਰਵਾਇਆ ਜਾ ਸਕੇ। ਤਰੁਣ ਚੁੱਘ ਨੇ ਇਹ ਵੀ ਦੱਸਿਆ ਕਿ ਅਖਬਾਰਾਂ ਦੇ ਟਰੱਕਾਂ ਨੂੰ ਘੰਟਿਆਂ ਤੱਕ ਸੜਕਾਂ ‘ਤੇ ਰੋਕਿਆ ਗਿਆ ਅਤੇ ਮਾਲਕਾਂ ਨੂੰ ਫੋਨ ਕਰਕੇ ਪੁੱਛਿਆ ਗਿਆ ਕਿ ਖ਼ਾਸ ਖਬਰਾਂ ਕਿਉਂ ਪ੍ਰਕਾਸ਼ਿਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਹਾਲਾਤ ਲੋਕਤੰਤਰ ਲਈ ਖ਼ਤਰਨਾਕ ਹਨ ਕਿਉਂਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਭ ਹੁੰਦਾ ਹੈ। ਜੇਕਰ ਮੀਡੀਆ ਨੂੰ ਹੀ ਦਬਾਇਆ ਜਾਵੇਗਾ ਤਾਂ ਆਮ ਲੋਕਾਂ ਦੀ ਆਵਾਜ਼ ਕਿਵੇਂ ਉੱਠੇਗੀ।
ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ ਜਿੱਤਿਆ ਸਭ ਦਾ ਦਿਲ
NEXT STORY