ਖੰਨਾ (ਬਿਪਨ): ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਪੰਜਾਬ ਦੇ ਉਦਯੋਗ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਾਜਵਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜੇਕਰ ਹੁਣ ਪੰਜਾਬ ਵਿਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਸਿੰਘ ਬਾਜਵਾ ਉਸ ਦੇ ਜ਼ਿੰਮੇਵਾਰ ਹੋਣਗੇ। ਬਾਜਵਾ ਨੂੰ ਆਪਣੀ ਭੜਕਾਊ ਬਿਆਨਬਾਜ਼ੀ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ IAS, IFS ਤੇ PCS ਅਫ਼ਸਰਾਂ ਦੀ ਕੀਤੀ ਬਦਲੀ, ਵੇਖੋ ਪੂਰੀ List
ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਸੰਤਾਪ ਝੱਲਿਆ ਹੈ ਅਤੇ ਅੱਜ ਵੀ ਜ਼ਖ਼ਮ ਅੱਲ੍ਹੇ ਹਨ। ਦੂਜੇ ਪਾਸੇ, ਦੇਸ਼ ਵਿਰੋਧੀ ਤਾਕਤਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਮਾਹੌਲ ਵਿਚ, ਜਨਤਕ ਪ੍ਰਤੀਨਿਧੀ ਅਤੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਬਿਆਨ ਦਿੱਤਾ ਕਿ ਪੰਜਾਬ ਵਿਚ 50 ਬੰਬ ਆਏ ਹਨ। 32 ਅਜੇ ਫਟਣੇ ਬਾਕੀ ਹਨ। ਇਹ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਬਾਜਵਾ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੋ ਗਈ ਹੈ, ਸਠਿਆ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਰਖਵਾਲੀ ਹੈ। ਕਿਸੇ ਨੂੰ ਵੀ ਪੰਜਾਬ ਦੇ ਵਿਰੋਧ ਵਿਚ ਸਾਜ਼ਿਸ਼ ਨਹੀਂ ਕਰਨ ਦੇਵਾਂਗੇ। ਬਾਜਵਾ ਵਿਰੁੱਧ ਕਾਰਵਾਈ ਇਸ ਲਈ ਕੀਤੀ ਗਈ ਕਿਉਂਕਿ ਉਨ੍ਹਾਂ ਨੇ ਪੁਲਸ ਨਾਲ ਸਹਿਯੋਗ ਨਹੀਂ ਕੀਤਾ। ਜਾਂ ਤਾਂ ਬਾਜਵਾ ਨੂੰ ਦੱਸਣਾ ਚਾਹੀਦਾ ਹੈ ਕਿ ਬੰਬ ਕਿੱਥੇ ਹਨ ਜਾਂ ਫਿਰ ਮੁਆਫ਼ੀ ਮੰਗਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਰਾਜਨੀਤਿਕ ਲਾਭ ਲੈਣ ਲਈ ਇਹ ਬਿਆਨ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਹਾਦਸਾ, ਡਿੱਗੇ ਖੰਭੇ 'ਚ ਜਾ ਵਜਿਆ ਮੋਟਰਸਾਈਕਲ, ਪੁੱਤ ਸਾਹਮਣੇ ਪਿਓ ਦੀ ਨਿਕਲੀ ਜਾਨ
NEXT STORY