ਅੰਮ੍ਰਿਤਸਰ- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅੱਜ (5 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਅਸਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ ਤਸਵੀਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਨ੍ਹਾਂ ਤਸਵੀਰਾਂ 'ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਸ਼ ਦਾ ਦੋਸ਼ ਲਗਾਇਆ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਂਧ ਨੂੰ ਤਲਬ ਕੀਤਾ ਗਿਆ ਸੀ। ਮੰਤਰੀ ਸੌਂਧ ਨੇ ਪਹਿਲਾਂ 350ਵੀਂ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਸਮਾਂ ਮੰਗਿਆ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਅੱਜ ਲਿਖਤੀ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਪੱਸ਼ਟੀਕਰਨ ਦੇਣ ਮਗਰੋਂ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿਰ-ਮੱਥੇ ਪ੍ਰਵਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇਦਾਰ ਨੇ ਉਨ੍ਹਾਂ ਨੂੰ ਵਿਭਾਗ ਵਿੱਚ ਅਜਿਹੇ ਅਧਿਕਾਰੀ ਦੀ ਨਿਯੁਕਤੀ ਕਰਨ ਲਈ ਕਿਹਾ ਹੈ, ਜਿਸ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਹੋਵੇ ਅਤੇ ਜੋ ਪੰਜਾਬ ਦੀ ਵਿਰਾਸਤ ਤੋਂ ਵੀ ਭਲੀ-ਭਾਂਤ ਜਾਣੂ ਹੋਵੇ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਇਸ ਦੌਰਾਨ ਤਰੁਣਪ੍ਰੀਤ ਸਿੰਘ ਸੌਂਧ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਾਂਗਾ ਕਿ ਸਭਿਆਚਾਰ ਮਹਿਕਮੇ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੁੰਦੀ ਹੈ, ਕਿਉਂਕਿ ਬਹੁਤ ਸਾਰੇ ਅਜਿਹੇ ਕੰਮ ਨੇ ਜਿਹੜੇ ਧਾਰਮਿਕ ਸੰਸਥਾ 'ਤੇ ਚੱਲ ਰਹੇ ਹੁੰਦੇ ਹਨ ਅਤੇ ਅੱਗੇ ਕਿਸੇ ਵੀ ਤਰ੍ਹਾਂ ਅਜਿਹੀ ਗਲਤੀ ਨਾ ਹੋਵੇ ਤਾਂ ਕੋਸ਼ਿਸ਼ ਕਰਾਂਗੇ ਕਿ ਇਸ ਮਹਿਕਮੇ ਲਈ ਅਜਿਹਾ ਅਫ਼ਸਰ ਲਗਾਵਾਂਗੇ, ਜਿਸ ਵਿਅਕਤੀ ਨੂੰ ਵਿਰਾਸਤ ਅਤੇ ਸਭਿਆਚਾਰ ਬਾਰੇ ਜਾਣਕਾਰੀ ਹੋਵੇ।ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਗਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾਣੀ ਸੀ ਤਾਂ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਹਰ ਇਕ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਮੈਂ ਜਥੇਦਾਰ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਹ ਸਪੱਸ਼ਟੀਕਰਨ ਮਨਜ਼ੂਰ ਕੀਤਾ ਹੈ ਅਤੇ ਜੋ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਹੋਣਗੇ ਉਸ ਦੀ ਪਾਲਣਾ ਕਰਾਂਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ 11.80 ਲੱਖ ਦਾ ਲਿਆ ਕਾਰ ਲੋਨ, ਪਰਚਾ ਦਰਜ
NEXT STORY