ਖੰਨਾ (ਵਿਪਨ): ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਲੈਂਡ ਪੂਲਿੰਗ ਸਕੀਮ ਵਾਪਸ ਲਏ ਜਾਣ 'ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਸਿਰ ਦੇ ਤਾਜ ਹਨ। ਉਨ੍ਹਾਂ ਨੂੰ ਇਹ ਸਕੀਮ ਚੰਗੀ ਨਹੀਂ ਲੱਗੀ ਤਾਂ ਪੰਜਾਬ ਸਰਕਾਰ ਨੇ ਇਕ ਪਰਿਵਾਰ ਵਾਂਗ ਇਸ ਨੂੰ ਵਾਪਸ ਲੈ ਲਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਉਹ ਇੱਥੇ ਖੰਨਾ ਦੀ ਮਾਰਕੀਟ ਕਮੇਟੀ 'ਚ ਕਿਸਾਨ ਵਿੰਗ ਖੰਨਾ ਦੇ ਪ੍ਰਧਾਨ ਅਤੇ ਜਰਨਲ ਸਕੱਤਰ ਨਿਯੁਕਤੀ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋਵੇਂ ਸੁਪਰੀਮ ਲੀਡਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਕਿਸਾਨੀ ਪ੍ਰਤੀ ਸਭ ਤੋਂ ਸੰਵੇਦਨਸ਼ੀਲ ਸੋਚ ਹੈ। ਕੇਂਦਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਹੋਏ ਕਿਸਾਨ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਨੇ ਡਟ ਕੇ ਕਿਸਾਨਾਂ ਦੀ ਹਮਾਇਤ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਿਆਸੀ ਹਲਚਲ! ਬਦਲਣ ਲੱਗੇ ਸਮੀਕਰਨ
ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਲੱਗਿਆ ਕਿ ਕਿਸਾਨ ਸਾਡੇ ਸਿਰ ਦੇ ਤਾਜ ਹਨ। ਉਨ੍ਹਾਂ ਨੂੰ ਜੇ ਇਹ ਯੋਜਨਾ ਚੰਗੀ ਨਹੀਂ ਲੱਗੀ ਤਾਂ ਇਸ ਨੂੰ ਵਾਪਸ ਲੈ ਲਿਆ ਹੈ। ਜਿਵੇਂ ਪਰਿਵਾਰ ਵਿਚ ਕਿਸੇ ਨੂੰ ਕੋਈ ਫ਼ੈਸਲਾ ਪਸੰਦ ਨਾ ਆਵੇ ਤਾਂ ਉਸ ਬਾਰੇ ਦੁਬਾਰਾ ਸੋਚਿਆ ਜਾਂਦਾ ਹੈ। ਉਨ੍ਹਾਂ ਨੇ ਇਸ ਫ਼ੈਸਲੇ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਹੁਕਮ ਹੋ ਗਏ ਜਾਰੀ, ਹੁਣ ਸਰਕਾਰ ਦਾ ਕੰਮ ਕਰਨ ਵਾਲੇ ਵੀ ਹੋਣਗੇ GST ’ਚ ਰਜਿਸਟਰਡ!
NEXT STORY