ਫਤਿਹਗੜ੍ਹ ਸਾਹਿਬ (ਸੁਰੇਸ਼) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਬੁੱਧਵਾਰ ਆਬਕਾਰੀ ਤੇ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਮੰਡੀ ਗੋਬਿੰਦਗੜ੍ਹ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਵੱਲੋਂ ਇਸ ਵਿਸ਼ੇਸ਼ ਚੈਕਿੰਗ ਲਈ ਵਿਭਾਗ ਦੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਚੈਕਿੰਗ ਦੌਰਾਨ ਲੋਹੇ ਦਾ ਕਬਾੜ ਅਤੇ ਤਿਆਰ ਮਾਲ ਢੋਹਣ ਵਾਲੇ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਇਸ ਦੇਸ਼ ਕੋਲ ਹੈ ਭਾਰਤ ਨਾਲੋਂ 10 ਗੁਣਾ ਵੱਡਾ ਸੋਨੇ ਦਾ ਭੰਡਾਰ, ਦੁਨੀਆ ਦਾ ਕੋਈ ਦੇਸ਼ ਨਹੀਂ ਹੈ ਮੁਕਾਬਲੇ 'ਚ
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ’ਚੋਂ ਬਹੁਤਿਆਂ ਕੋਲ ਢੋਏ ਜਾ ਰਹੇ ਮਾਲ ਸਬੰਧੀ ਈ-ਵੇਅ ਬਿੱਲ ਨਹੀਂ ਸਨ। ਡਾਟਾ ਮਾਈਨਿੰਗ ਦੌਰਾਨ ਅਜਿਹੀਆਂ ਬੇਨਿਯਮੀਆਂ ਪਾਰਟੀਆਂ ਤੋਂ ਖਰੀਦ ਦਾ ਪਤਾ ਲੱਗਾ ਹੈ, ਜਿਨ੍ਹਾਂ ਵੱਲੋਂ ਸਰਕਾਰੀ ਖਜ਼ਾਨੇ ’ਚ ਟੈਕਸ ਨਹੀਂ ਜਮ੍ਹਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਕੰਮਲ ਪੜਤਾਲ ਤੋਂ ਬਾਅਦ ਇਨ੍ਹਾਂ ਵਾਹਨਾਂ ਨੂੰ ਤਕਰੀਬਨ ਇਕ ਕਰੋੜ ਰੁਪਏ ਤੋਂ ਵੱਧ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 3 ਸਾਲਾ ਮਾਸੂਮ ਦਾ ਹੋਇਆ ਸਸਕਾਰ, ਸਿਵਿਆਂ 'ਚ ਬਲਦੀ ਪੁੱਤ ਦੀ ਲਾਸ਼ ਨੇ ਚੀਰਿਆ ਮਾਂ ਦਾ ਕਾਲ਼ਜਾ, ਹਰ ਅੱਖ ਹੋਈ ਨਮ
ਇਸੇ ਦੌਰਾਨ ਆਬਕਾਰੀ ਤੇ ਕਰ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਵੱਖ-ਵੱਖ ਸੂਤਰਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਫਰਮਾਂ ਅਤੇ ਟਰੱਕਾਂ ਵਾਲਿਆਂ ਵੱਲੋਂ ਜੀਐੱਸਟੀ ਦੀ ਚੋਰੀ ਕੀਤੀ ਜਾ ਰਹੀ ਹੈ। ਇਸੇ ਸੂਚਨਾ ਦੇ ਮੱਦੇਨਜ਼ਰ ਸਰਕਾਰੀ ਮਾਲੀਏ ਦੀ ਚੋਰੀ ਰੋਕਣ ਲਈ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿੱਥੇ ਕਰ ਵਿਭਾਗ ਇਮਾਨਦਾਰ ਕਰ-ਦਾਤਾਵਾਂ ਨੂੰ ਹਰ ਸੰਭਵ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ, ਉਥੇ ਕਰ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਰ ਵਿਭਾਗ ਵੱਲੋਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
STF ਨੂੰ ਮਿਲੀ ਵੱਡੀ ਸਫ਼ਲਤਾ, ਜਲੰਧਰ ’ਚੋਂ ਬਰਾਮਦ ਕੀਤੀ 1 ਕਿਲੋ 10 ਗ੍ਰਾਮ ਹੈਰੋਇਨ
NEXT STORY