ਬਠਿੰਡਾ : ਬਿਜਲੀ ਟੈਕਸ ਪੰਜਾਬੀਆਂ ਦਾ ਕਚੂਮਰ ਕੱਢ ਰਿਹਾ ਹੈ ਕਿਉਂਕਿ ਬਿਜਲੀ ਖਪਤਕਾਰ ਕਰੀਬ 6 ਤਰ੍ਹਾਂ ਦੇ ਟੈਕਸ ਤੇ ਸੈੱਸ ਭਰ ਰਹੇ ਹਨ। ਪੰਜਾਬ ਭਰ ਦੇ ਲੱਖਾਂ ਖਪਤਕਾਰ ਬਿਜਲੀ ਬਿੱਲਾਂ 'ਤੇ ਹਰ ਸਾਲ ਔਸਤਨ 3000 ਕਰੋੜ ਦੇ ਟੈਕਸ ਤੇ ਸੈੱਸ ਭਰਦੇ ਹਨ। ਕਿਸਾਨਾਂ ਦੀ ਬਿਜਲੀ ਸਬਸਿਡੀ ਸਰਕਾਰ ਭਰਦੀ ਹੈ। ਪਾਵਰਕਾਮ ਤੋਂ ਆਰ. ਟੀ. ਆਈ. ਤਹਿਤ ਹਾਸਲ ਕੀਤੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਾਲ 2012-13 ਤੋਂ ਅਗਸਤ 2018 ਤੱਕ ਬਿਜਲੀ ਟੈਕਸਾਂ ਦੇ ਰੂਪ 'ਚ ਖਪਤਕਾਰਾਂ ਦੀ ਜੇਬ 'ਚੋਂ 15,290 ਕਰੋੜ ਰੁਪਏ ਕੱਢ ਲਏ ਹਨ। ਬੀਤੇ ਮਾਲੀ ਸਾਲ 2017-18 ਦੌਰਾਨ ਇਨ੍ਹਾਂ ਬਿਜਲੀ ਟੈਕਸਾਂ ਅਤੇ ਸੈੱਸ ਦੇ ਰੂਪ 'ਚ ਖਪਤਕਾਰਾਂ ਤੋਂ 3028 ਕਰੋੜ ਰੁਪਏ ਵਸੂਲੇ ਗਏ ਹਨ। ਬੀਤੇ ਸਾਢੇ 6 ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਬਿਜਲੀ ਕਰ ਵਜੋਂ ਪਾਵਰਕਾਮ ਨੂੰ ਸਬਸਿਡੀ ਆਦਿ 'ਚ ਐਡਜਸਟ ਕਰਾ ਦਿੱਤੇ ਹਨ। ਪੰਜਾਬ ਸਰਕਾਰ ਨੇ ਵਿਕਾਸ ਦੇ ਨਾਂ 'ਤੇ ਖਪਤਾਕਾਰਾਂ ਤੋਂ ਇਹ ਸੈੱਸ ਤਾਂ ਵਸੂਲਿਆ ਪਰ ਉਸ ਨੂੰ ਵਿਕਾਸ ਕੰਮਾਂ ਦੀ ਥਾਂ 'ਤੇ ਕਿਧਰੇ ਹੋਰ ਵਰਤਣਾ ਸ਼ੁਰੂ ਕੀਤਾ ਹੈ।
ਹੱਸਦਾ-ਵੱਸਦਾ ਘਰ ਆਤਿਸ਼ਬਾਜ਼ੀ ਨੇ ਕੀਤਾ ਪਲਾਂ ਵਿਚ ਸੁਆਹ (ਵੀਡੀਓ)
NEXT STORY