ਭੁਲੱਥ (ਰਜਿੰਦਰ)- ਹਲਕਾ ਭੁਲੱਥ ਵਿਖੇ ਟੈਕਸੀ ਡਰਾਈਵਰ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਮਗਰੋਂ ਪੀੜਤ ਪਰਿਵਾਰ ਵੱਲੋਂ ਇਨਸਾਫ਼ ਲਈ ਥਾਣਾ ਭੁਲੱਥ ਮੂਹਰੇ ਧਰਨਾ ਲਗਾ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਭੁਲੱਥ ਸ਼ਹਿਰ ਦੇ ਮੁਹੱਲਾ ਕਮਰਾਏ ਵਿਖੇ ਬੀਤੀ ਰਾਤ ਗਲੀ ਵਿਚ ਟੈਕਸੀ ਡਰਾਈਵਰ ਕੰਮ ਲਈ ਜਾਣ ਲੱਗਾ ਸੀ, ਜਿਸ ਦੌਰਾਨ ਕਾਰ ਵਿਚ ਆਏ ਐੱਨ. ਆਰ. ਆਈ. ਨੌਜਵਾਨ ਵੱਲੋਂ ਤੇਜਧਾਰ ਹਥਿਆਰ ਨਾਲ ਟੈਕਸੀ ਡਰਾਈਵਰ ਸਮੇਤ ਦੋ ਨੌਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਇਕ ਸੀਨੀਅਰ ਅਧਿਕਾਰੀ ਦਾ ਤਬਾਦਲਾ ਕਰਕੇ ਅਫ਼ਸਰਸ਼ਾਹੀ ਨੂੰ ਵਿਖਾਏ ਤੇਵਰ
ਇਸ ਦੌਰਾਨ ਇਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਬ ਡਿਵੀਜ਼ਨ ਹਸਪਤਾਲ ਭੁਲੱਥ ਵੱਲੋਂ ਜਲੰਧਰ ਲਈ ਰੈਫਰ ਕਰ ਦਿੱਤਾ ਗਿਆ। ਬੀਤੀ ਰਾਤ ਤੋਂ ਇਹ ਦੋਵੇਂ ਨੌਜਵਾਨ ਜਲੰਧਰ ਦੇ ਜੌਹਲ ਹਸਪਤਾਲ ਵਿਚ ਜੇਰੇ ਇਲਾਜ ਹਨ ਪਰ ਸਵੇਰੇ ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਮੰਗੀ ਪੁੱਤਰ ਰਘਬੀਰ ਸਿੰਘ ਵਾਸੀ ਕਮਰਾਏ ਹੈ। ਜੋ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਦੂਜੇ ਪਾਸੇ ਭੁਲੱਥ ਪੁਲਸ ਵੱਲੋਂ ਬਾਅਦ ਦੁਪਹਿਰ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਥਾਣਾ ਭੁਲੱਥ ਮੂਹਰੇ ਧਰਨਾ ਲਗਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਇਹ ਵੀ ਪੜ੍ਹੋ : ਕਪੂਰਥਲਾ 'ਚ ਓਵਰਟੇਕ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਭੀੜ ਵੱਲੋਂ ਕੀਤੀ ਕੁੱਟਮਾਰ 'ਚ ਪੁਲਸ ਮੁਲਾਜ਼ਮ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸ਼ਰਮਨਾਕ : ਪਟਿਆਲਾ ਵਿਖੇ 2 ਨੌਜਵਾਨਾਂ ਨੇ 12 ਸਾਲਾ ਕੁੜੀ ਦੀ ਰੋਲ਼ੀ ਪੱਤ, ਲੋਕਾਂ 'ਚ ਭਾਰੀ ਰੋਹ
NEXT STORY