ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਨੌਜਵਾਨ ਦੀ ਪਰਤੀ ਲਾਸ਼, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਕੈਬਨਿਟ ਮੰਤਰੀ ਨੇ ਕਿਹਾ ਕੋਰੋਨਾ ਕਾਲ ਦੇ ਸਮੇਂ ਦੌਰਾਨ ਸਾਰੇ ਕੰਮ-ਕਾਰ ਠੱਪ ਹੋਣ ਕਾਰਨ ਕੰਟਰੈਕਟ ਅਤੇ ਸਟੇਜ ਕੈਰਿਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਟੈਕਸ ਮੁਆਫ਼ੀ ਦਿੱਤੀ ਗਈ ਸੀ। ਹੁਣ ਟੈਕਸੀ ਆਪ੍ਰੇਟਰਾਂ ਨੂੰ ਵੀ ਉਸੇ ਸਮਾਂ-ਸੀਮਾ ਲਈ ਟੈਕਸ ਮੁਆਫ਼ੀ ਦੇਣ ਲਈ ਸਰਕਾਰ ਵਿਚਾਰ ਕਰ ਰਹੀ ਹੈ। ਮੰਤਰੀ ਨੇ ਟੈਕਸੀ ਆਪ੍ਰੇਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਆਰ.ਟੀ.ਏ. ਦਫ਼ਤਰਾਂ ਵਿੱਚ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਸ. ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਆਮਦ 'ਤੇ ਪੂਰਨ ਪਾਬੰਦੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਆਦਾਤਰ ਸੇਵਾਵਾਂ ਨੂੰ ਆਨਲਾਈਨ ਕੀਤਾ ਗਿਆ ਹੈ ਤਾਂ ਜੋ ਟੈਕਸੀ ਆਪ੍ਰੇਟਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਹਾਲੇ ਵੀ ਕੁੱਝ ਪ੍ਰਵਾਨਗੀਆਂ ਮੈਨੂਅਲ ਹਨ, ਜਿਨ੍ਹਾਂ ਨੂੰ ਛੇਤੀ ਹੀ ਆਨਲਾਈਨ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ
ਟਰਾਂਸਪੋਰਟ ਮੰਤਰੀ ਨੇ ਟੈਕਸੀ ਆਪ੍ਰੇਟਰਾਂ ਦੀ ਮੰਗ ਕਿ ਲੋਕਲ ਪੰਜਾਬ ਪਰਮਿਟ ਗੱਡੀਆਂ ਨੂੰ ਗੁਆਂਢੀ ਸੂਬਿਆਂ ਵਿਚ ਜਾਣ ਲਈ ਆਨਲਾਈਨ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਜਾਵੇ, ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਚਾਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸੀ ਆਪ੍ਰੇਟਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਭੁੱਲਰ ਨੇ ਟੈਕਸੀ ਆਪ੍ਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਰਦੀ ਪਾਉਣ ਅਤੇ ਆਪਣੇ ਵਾਹਨਾਂ ਵਿਚ ਸੁਰੱਖਿਆ ਯੰਤਰ ਰੱਖਣਾ ਯਕੀਨੀ ਬਣਾਉਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਰੋਡਵੇਜ਼ ਦੀ ਬੱਸ ’ਚੋਂ ਡਿੱਗਣ ਕਾਰਨ ਔਰਤ ਦੀ ਮੌਤ
NEXT STORY