ਬੁਢਲਾਡਾ/ਬਰੇਟਾ (ਬਾਂਸਲ) : ਪਿਛਲੇ ਦਿਨੀਂ ਕੋਰੋਨਾ ਪਾਜ਼ੇਟਿਵ ਮਾਮਲੇ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ 3 ਹੋਰ ਪਾਜਟਿਵ ਮਾਮਲੇ ਆਉਣ ਨਾਲ ਹਲਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਬਰੇਟਾ ਤੋਂ ਇੰਟਰਸਟੇਟ ਨਾਕੇ 'ਤੇ ਡਿਊਟੀ ਦੇਣ ਵਾਲੇ ਬੀ. ਐੱਲ. ਓ. ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸਦੀ ਪਤਨੀ ਅਤੇ 11 ਸਾਲਾ ਬੱਚਾ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਬੁਢਲਾਡਾ ਦੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਰਹਿੰਦੇ ਇਕ ਅਧਿਆਪਕ ਜੋ ਬੋਹਾ ਦੇ ਸਰਕਾਰੀ ਸਕੂਲ ਵਿਖੇ ਨੌਕਰੀ ਕਰਦਾ ਹੈ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਜਿਸ ਨਾਲ ਹਲਕੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਲਗਭਗ 20 ਹੋ ਗਈ ਹੈ।
ਇਨ੍ਹਾਂ ਪਾਜ਼ੇਟਿਵ ਵਿਅਕਤੀਆਂ ਨੂੰ ਸਿਵਲ ਹਸਪਤਾਲ ਮਾਨਸਾ ਦੇ ਕੋਰੋਨਾ ਵਾਰਡ ਵਿਚ ਭੇਜ ਦਿੱਤਾ ਗਿਆ ਹੈ। ਡੀ. ਐੱਸ. ਪੀ. ਬੁਢਲਾਡਾ ਬਲਜਿੰਦਰ ਸਿੰਘ ਪੰਨੂੰ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਹੈ ਅਤੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਪਾਏ ਬਾਹਰ ਦਿਖੇਗਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਜਲੰਧਰ: ਫੀਸ ਘੱਟ ਕਰਵਾਉਣ ਪੁੱਜੇ ਮਾਪਿਆਂ ਨਾਲ ਪ੍ਰਿੰਸੀਪਲ ਨੇ ਵਰਤੀ ਇਤਰਾਜ਼ਯੋਗ ਸ਼ਬਦਾਵਲੀ, ਵੀਡੀਓ ਹੋਈ ਵਾਇਰਲ
NEXT STORY