ਲੁਧਿਆਣਾ (ਵਿੱਕੀ): ਪਿੰਡ ਭੂਖੜੀ ਕਲਾਂ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ’ਚ ਕੰਮ ਕਰਦੇ ਈ. ਟੀ. ਟੀ. ਅਧਿਆਪਕਾ ਨੂੰ ਮਾਪਿਆਂ ਅਤੇ ਪਿੰਡ ਪੰਚਾਇਤ ਵਲੋਂ ਗੰਭੀਰ ਦੋਸ਼ ਲਗਾਏ ਜਾਣ ਤੋਂ ਬਾਅਦ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ), ਪੰਜਾਬ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫਤਰ ਜ਼ਿਲਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਲੁਧਿਆਣਾ ਹੋਵੇਗਾ। ਜਾਣਕਾਰੀ ਅਨੁਸਾਰ, ਪਿੰਡ ਭੂਖੜੀ ਕਲਾਂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਜ਼ਿਲਾ ਸਿੱਖਿਆ ਅਧਿਕਾਰੀ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ 5 ਦਸੰਬਰ ਤੋਂ ਸਕੂਲ ’ਚ ਅਧਿਆਪਕਾ ਵਜੋਂ ਕੰਮ ਕਰ ਰਹੀ ਕਮਲਜੀਤ ਕੌਰ ਸਕੂਲ ’ਚ ਵਿਦਿਆਰਥੀਆਂ ਨਾਲ ਬਹੁਤ ਹੀ ਅਣਉੱਚਿਤ ਵਿਵਹਾਰ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 'ਵੱਡੇ ਲੀਡਰ' 'ਤੇ ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ, ਕਿਹਾ- 'ਹੁਣ ਅੰਦਰ ਕੀਤਾ ਤਾਂ...' (ਵੀਡੀਓ)
ਸ਼ਿਕਾਇਤ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਈ. ਓ. ਰਵਿੰਦਰ ਕੌਰ ਨੇ ਕਿਹਾ ਕਿ ਪਿੰਡ ਪੰਚਾਇਤ ਨੇ ਲਿਖਤੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਉਕਤ ਅਧਿਆਪਕਾ ਬੱਚਿਆਂ ਨੂੰ ਧਮਕੀਆਂ ਦਿੰਦੀ ਹੈ ਅਤੇ ਪੜ੍ਹਾਈ ਕਰਾਉਣ ਦੀ ਬਜਾਏ ਕਲਾਸ ’ਚ ਕਾਲੇ ਜਾਦੂ ਵਰਗੀਆਂ ਗਤੀਵਿਧੀਆਂ ’ਚ ਸ਼ਾਮਲ ਰਹਿੰਦੀ ਹੈ। ਪੰਚਾਇਤ ਨੇ ਦੋਸ਼ ਲਗਾਇਆ ਕਿ ਸਕੂਲ ’ਚ ਸਿਗਰਟਨੋਸ਼ੀ ਨਾ ਕਰਨ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਕਹਿਣ ਤੋਂ ਬਾਅਦ ਵੀ ਉਸ ਨੇ ਆਪਣੀਆਂ ਆਦਤਾਂ ਨਹੀਂ ਬਦਲੀਆਂ।
ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਉਸ ਨੂੰ ਪਹਿਲਾਂ ਵੀ ਸਰਕਾਰੀ ਸਕੂਲ ਜਮਾਲਪੁਰ ਤੋਂ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਮਲਜੀਤ ਕੌਰ ਦੀਆਂ ਗਤੀਵਿਧੀਆਂ ਕਾਰਨ ਬੱਚਿਆਂ ਦੀ ਮਾਨਸਿਕ ਸਿਹਤ ਪ੍ਰਭਾਵਿਤ ਹੋ ਰਹੀ ਹੈ ਅਤੇ ਬਹੁਤ ਸਾਰੇ ਬੱਚੇ ਡਰ ਕਾਰਨ ਸਕੂਲ ਜਾਣਾ ਬੰਦ ਕਰ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 15 ਦਿਨਾਂ ਅੰਦਰ ਨਿਬੇੜ ਲਓ ਇਹ ਕੰਮ, ਮਾਨ ਸਰਕਾਰ ਨੇ ਦਿੱਤਾ 'ਆਖ਼ਰੀ' ਮੌਕਾ
ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਨੇ ਪੂਰੇ ਮਾਮਲੇ ਦੀ ਰਿਪੋਰਟ ਤਿਆਰ ਕਰ ਕੇ ਡਾਇਰੈਕਟਰ ਸਕੂਲ ਸਿੱਖਿਆ (ਐਲੀਮੈਂਟਰੀ), ਪੰਜਾਬ ਨੂੰ ਭੇਜ ਦਿੱਤੀ, ਜਿਸ ਦੇ ਆਧਾਰ ’ਤੇ ਕਮਲਜੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਦੇ ਫ਼ੈਸਲੇ ਨਾਲ ਪੰਜਾਬ ਨੂੰ ਹੋਵੇਗਾ ਕਰੋੜਾਂ ਰੁਪਏ ਦਾ ਨੁਕਸਾਨ!
NEXT STORY