ਮਾਨਸਾ (ਸੰਦੀਪ ਮਿੱਤਲ)- ਮਾਨਸਾ-ਬਠਿੰਡਾ ਰੋਡ 'ਤੇ ਪੁਲਸ ਚੌਂਕੀ ਠੂਠਿਆਂਵਾਲੀ ਨਜ਼ਦੀਕ ਬੱਸ ਦੀ ਫੇਟ ਵੱਜਣ ਨਾਲ ਅਧਿਆਪਕ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਡਿਊਟੀ ਤੋਂ ਮੋਟਰਸਾਈਕਲ 'ਤੇ ਘਰ ਪਰਤ ਰਿਹਾ ਸੀ, ਜਿਸ ਦੌਰਾਨ ਇਹ ਵੱਡਾ ਹਾਦਸਾ ਵਾਪਰਿਆ ਹੈ। ਇਸ ਘਟਨਾ ਨੂੰ ਲੈ ਕੇ ਪੁਲਸ ਨੇ ਬੱਸ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ-ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ
ਜਾਣਕਾਰੀ ਅਨੁਸਾਰ ਜੈਫੀ ਗੋਇਲ (30) ਪੁੱਤਰ ਜੀਤ ਕੁਮਾਰ ਵਾਰਡ ਨੰਬਰ 5 ਮਾਨਸਾ ਆਪਣੇ ਸਕੂਲ ਲਹਿਰਾਖਾਨਾ (ਬਠਿੰਡਾ) ਤੋਂ ਛੁੱਟੀ ਮਿਲਣ ਉਪਰੰਤ ਆਪਣੇ ਮੋਟਰਸਾਈਕਲ 'ਤੇ ਮਾਨਸਾ ਘਰ ਪਰਤ ਰਿਹਾ ਸੀ। ਪਿੰਡ ਠੂਠਿਆਂਵਾਲੀ ਲਾਗੇ ਉਸਦੇ ਮੋਟਰਸਾਈਕਲ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਅਧਿਆਪਕ ਜੈਫੀ ਗੋਇਲ ਵਾਸੀ ਮਾਨਸਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਹਾਲੇ ਕੁੰਵਾਰਾ ਹੀ ਸੀ ਤੇ ਈਟੀਟੀ ਅਧਿਆਪਕ ਦੀ ਪੋਸਟ 'ਤੇ ਤਾਇਨਾਤ ਸੀ ।
ਇਹ ਵੀ ਪੜ੍ਹੋ- ਅਬਕਾਰੀ ਵਿਭਾਗ ਦੀ ਸਖ਼ਤ ਕਾਰਵਾਈ, ਵੱਡੇ ਪੱਧਰ ’ਤੇ ਸਪਲਾਈ ਹੋਣ ਵਾਲੀ ਦੇਸੀ ਸ਼ਰਾਬ ਬਰਾਮਦ
ਠੂਠਿਆਂਵਾਲੀ ਪੁਲਸ ਚੌਂਕੀ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੱਸ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਹੈ। ਮ੍ਰਿਤਕ ਲਹਿਰਾ ਖਾਨਾ ਦੇ ਸਕੂਲ 'ਚ ਈ.ਟੀ.ਟੀ. ਅਧਿਆਪਕ ਸੀ। ਬੱਸ ਚਾਲਕ ਦੀ ਹਾਲੇ ਗ੍ਰਿਫਤਾਰੀ ਨਹੀਂ ਹੋਈ ਹੈ। ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਹਰਦੀਪ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਉਨ੍ਹਾਂ ਦੇ ਨੇੜਲੇ ਸਟੇਸ਼ਨ 'ਤੇ ਕੀਤੀਆਂ ਜਾਣ, ਜਿੱਥੇ ਡਿਊਟੀ ਕਰਨ ਲਈ ਉਨ੍ਹਾਂ ਨੂੰ ਇਸ ਤਰ੍ਹਾਂ ਸਫਰ ਨਾ ਕਰਨਾ ਪਵੇ। ਉਨਾਂ ਇਸ ਘਟਨਾ ਤੇ ਅਫਸੋਸ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ-ਬਿਜਲੀ ਵਿਭਾਗ ਦੀ ਵੱਡੀ ਲਾਪਰਵਾਹੀ, ਸਕਿਓਰਿਟੀ ਗਾਰਡ ਦੀ ਨੌਕਰੀ ਕਰਦੇ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਪਰਿਵਾਰ ਦੇ ਘਰ ਪਏ ਵੈਣ, ਹੋਇਆ ਉਹ ਜੋ ਸੋਚਿਆ ਨਾ ਸੀ
NEXT STORY