ਜਲੰਧਰ (ਵੈੱਬ ਡੈਸਕ, ਜਤਿੰਦਰ, ਭਾਰਦਵਾਜ)- ਪੰਜਾਬ ਵਿਚ ਅਧਿਆਪਕ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਦਰਅਸਲ ਜਲੰਧਰ 'ਚ ਇਕ ਅਧਿਆਪਕ ਨੂੰ ਅਦਾਲਤ ਨੇ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ੀ ਨੂੰ 20 ਸਾਲ ਦੀ ਕੈਦ ਸਜ਼ਾ ਸੁਣਾਈ ਹੈ। ਇਸ ਸਕੂਲ ਅਧਿਆਪਕ 'ਤੇ ਪਿਆਨੋ ਸਿਖਾਉਣ ਦੇ ਬਹਾਨੇ ਮਾਸੂਮ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਸਨ।
ਇਹ ਵੀ ਪੜ੍ਹੋ: SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ
25 ਫਰਵਰੀ 2024 ਨੂੰ ਪਰਿਵਾਰ ਨੇ ਅਧਿਆਪਕ ਖ਼ਿਲਾਫ਼ ਥਾਣਾ ਕੈਂਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਤੋਂ ਬਾਅਦ ਪੁਲਸ ਨੇ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਕ ਸਾਲ ਦੇ ਬਾਅਦ ਚਲੀ ਸੁਣਵਾਈ ਤੋਂ ਬਾਅਦ ਪੋਕਸੋ ਐਕਟ ਸਪੈਸ਼ਲ ਜੱਜ ਅਰਚਨਾ ਕੰਬੋਜ ਨੇ ਮੰਗਲਵਾਰ ਨੂੰ ਦੋਸ਼ੀ ਪਿਆਨੋ ਅਧਿਆਪਕ ਟੋਬੀਅਸ ਨੂੰ ਸਜ਼ਾ ਸੁਣਾਈ।
ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਜਲੰਧਰ ਵਿੱਚ ਚੌਥੀ ਜਮਾਤ ਵਿੱਚ ਪੜ੍ਹਦੀ ਹੈ। ਉਹ ਪਿਆਨੋ ਅਧਿਆਪਕ ਟੋਬੀਅਸ ਕੋਲ ਪਿਆਨੋ ਸਿੱਖਣ ਜਾਂਦੀ ਸੀ। ਇਸ ਦੌਰਾਨ ਇਸ ਅਧਿਆਪਕ ਨੇ ਉਨ੍ਹਾਂ ਦੀ ਧੀ ਨਾਲ ਘਿਣਾਉਣੀ ਹਰਕਤ ਕੀਤੀ। ਉਹ ਉਨ੍ਹਾਂ ਦੀ ਧੀ ਨੂੰ ਸਕੂਲ ਦੀ ਬੰਦ ਕੰਟੀਨ ਵਿੱਚ ਲੈ ਗਿਆ ਅਤੇ ਅੱਖਾਂ 'ਤੇ ਪੱਟੀ ਬੰਨ੍ਹ ਕੇ ਜਿਨਸੀ ਸ਼ੋਸ਼ਣ ਕਰਦਾ ਰਿਹਾ। ਸ਼ਿਕਾਇਤ ਮਿਲਣ 'ਤੇ ਪੁਲਸ ਨੇ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਹੈ।
ਇਹ ਵੀ ਪੜ੍ਹੋ: Fauja singh ਦੀ ਘਰੋਂ ਨਿਕਲਦਿਆਂ ਦੀ CCTV ਆਈ ਸਾਹਮਣੇ, ਵੇਖੋ ਘਰੋਂ ਨਿਕਲਣ ਤੋਂ ਬਾਅਦ ਕੀ ਹੋਇਆ
ਇਸ ਤੋਂ ਬਾਅਦ ਦੋਸ਼ੀ ਅਧਿਆਪਕ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਆਪਕ ਨੇ ਸਕੂਲ ਦੀਆਂ ਦੋ ਹੋਰ ਮਾਸੂਮ ਵਿਦਿਆਰਥਣਾਂ ਨਾਲ ਵੀ ਜਬਰ-ਜ਼ਿਨਾਹ ਕੀਤਾ ਸੀ। ਤਫ਼ਤੀਸ਼ ਤੋਂ ਬਾਅਦ ਪੁਲਸ ਨੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਪੋਕਸੋ ਐਕਟ ਅਦਾਲਤ ਦੀ ਵਿਸ਼ੇਸ਼ ਜੱਜ ਅਰਚਨਾ ਕੰਬੋਜ ਨੇ ਮਾਮਲੇ ਦੀ ਸੁਣਵਾਈ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੀਤੇ ਦਿਨ ਨੂੰ ਜਬਰ-ਜ਼ਿਨਾਹ ਕਰਨ ਵਾਲੇ ਅਧਿਆਪਕ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਫਿਰ ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਦਿਕ ਨੇੜੇ ਪਿੰਡੀ ਬਲੋਚਾਂ ਦੇ ਸੇਮ ਨਾਲੇ ਦਾ ਪੁਲ ਬੰਦ, ਪਿੰਡਾਂ ਦਾ ਸੰਪਰਕ ਟੁੱਟਿਆ
NEXT STORY