ਮਾਲੇਰਕੋਟਲਾ (ਜਹੂਰ) : ਮਾਲੇਰਕੋਟਲਾ ਦੇ ਨੇੜਲੇ ਪਿੰਡ ਬੁਰਜ ਵਿਖੇ ਅਕਾਲੀ ਦਲ ਨਾਲ ਸਬੰਧਤ ਅਧਿਆਪਕ ਹਰਕੀਰਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਅਧਿਆਪਕ ਹਰਕੀਰਤ ਸਿੰਘ ਆਪਣੇ ਸਾਥੀ ਅਧਿਆਪਕ ਨਾਲ ਪਿੰਡ ਬੁਰਜ ਦੇ ਸਰਕਾਰੀ ਪ੍ਰਾਇਮਰੀ ਸਕੂਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਹੀ ਅਣਪਛਾਤੇ ਹਮਲਾਵਰਾਂ ਨੇ ਹਰੀਕਰਤ ਸਿੰਘ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹਰਕੀਰਤ ਸਿੰਘ ਨੂੰ ਪੰਜ ਗੋਲੀਆਂ ਮਾਰੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਹਮਲੇ ਦੌਰਾਨ ਹਰਕੀਰਤ ਸਿੰਘ ਨਾਲ ਜਾ ਰਿਹਾ ਸਾਥੀ ਅਧਿਆਪਕ ਵੀ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਪਿਮਸ ਇੰਪਲਾਈਜ਼ ਯੂਨੀਅਨ ਤੇ ਪ੍ਰਬੰਧਕਾਂ ਦੇ ਵਿਵਾਦ 'ਚ ਪੁਲਸ ਕਮਿਸ਼ਨਰ ਦੀ ਡੀ. ਜੀ. ਪੀ. ਕੋਲ ਹੋਈ ਸ਼ਿਕਾਇਤ
NEXT STORY