ਜੰਡਿਆਲਾ ਗੁਰੂ (ਰਮਨ)- ਜੰਡਿਆਲਾ ਗੁਰੂ ਨੇੜਲੇ ਪਿੰਡ ਨਰੈਣਗੜ੍ਹ ਡ੍ਰੇਨ ਕੋਲ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਤਲਵੰਡੀ, ਜੋ ਕਿ ਪੇਸ਼ੇ ਤੋਂ ਅਧਿਆਪਕ ਸਨ, ਆਪਣੀ ਧੀ ਨੂੰ ਟਿਊਸ਼ਨ ਛੱਡਣ ਕੇ ਵਾਪਸ ਆ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਕਤਲ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਸ ਵੱਲੋਂ ਆਸ-ਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ ਪਹੁੰਚੀ ਬੇਵੱਸ ਮਾਂ! ਝੰਜੋੜ ਦੇਣ ਵਾਲੀ ਵੀਡੀਓ ਵਾਇਰਲ
NEXT STORY