ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੀ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਵਿਖੇ ਤੜਕਸਾਰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਸਕੂਟਰੀ ਸਵਾਰ ਮਹਿਲਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਾਣਕਾਰੀ ਅਨੁਸਾਰ ਪਰਮਜੀਤ ਕੌਰ ਨਾਮ ਦੀ ਔਰਤ ਜੋ ਇੰਪਰੂਵਮੈਂਟ ਟਰੱਸਟ ਦੀ ਸੱਤ ਨੰਬਰ ਸਕੀਮ ਆਪਣੀ 14 ਸਾਲਾ ਕੁੜੀ ਨਾਲ ਰਹਿੰਦੀ ਸੀ, ਸਬਜ਼ੀ ਲੈ ਕੇ ਆਪਣੇ ਘਰ ਨੂੰ ਆ ਰਹੀ ਸੀ ਕਿ ਇੱਕ ਤੇਜ਼ ਰਫਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ । ਜਾਣਕਾਰੀ ਅਨੁਸਾਰ ਥਾਰ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਪਰਮਜੀਤ ਕੌਰ (35) ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾ ਇਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਦੀ ਨੌਕਰੀ ਕਰਦੀ ਸੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਥਾਰ ਚਾਲਕ ਨਸ਼ੇ 'ਚ ਸੀ ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ! ਹੋ ਜਾਣ ਸਾਵਧਾਨ, ਡਰਾਈਵਿੰਗ ਲਾਇਸੈਂਸ ਹੋ ਜਾਵੇਗਾ...
NEXT STORY