ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੇ ਰੇਲਵੇ ਪਾਰਕ ਦੇ ਬਿਲਕੁਲ ਸਾਹਮਣੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਕੂਲ ਆਫ ਐਮੀਨੈਂਸ ਵਿਚ ਪੜ੍ਹਦੀਆਂ ਬੱਚੀਆਂ ਨਾਲ ਸਕੂਲ ਦੇ ਅਧਿਆਪਕ ਵੱਲੋਂ ਸਰੀਰਕ ਸ਼ੋਸ਼ਣ ਕੀਤਾ ਗਿਆ। ਪੁਲਸ ਨੇ ਮੁਲਜ਼ਮ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਮਾਮਲੇ ਨੂੰ ਲੈ ਕੇ ਸਕੂਲ ਅੰਦਰ ਇਕ ਮੀਟਿੰਗ ਹੋਈ ਜਿਸ ਵਿਚ ਬੀ. ਸੀ ਵਿੰਗ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਡੀ. ਓ. ਮੈਡਮ ਮੋਨੀਲਾ ਅਰੋੜਾ ਡੀਐੱਸਪੀ ਸਤਨਾਮ ਸਿੰਘ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਤੇ ਸਮਾਜ ਸੇਵੀ ਲੋਕ ਦੇ ਬੱਚਿਆਂ ਦੇ ਮਾਤਾ-ਪਿਤਾ ਸ਼ਾਮਲ ਹੋਏ।
ਦੂਜੇ ਪਾਸੇ ਬੱਚੀਆਂ ਦੀ ਸ਼ਿਕਾਇਤ 'ਤੇ ਪ੍ਰਿੰਸੀਪਲ ਵੱਲੋਂ ਜਾਂਚ ਪੜਤਾਲ ਕਰਕੇ ਇਸ ਮਸਲੇ ਬਾਰੇ ਜ਼ਿਲਾ ਸਿੱਖਿਆ ਅਫਸਰ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਦਿੱਤੀ ਗਈ। ਅੱਜ ਸਕੂਲ ਅੰਦਰ ਬੀ. ਸੀ ਵਿੰਗ ਦੇ ਚੇਅਰਮੈਨ ਮਲਕੀਤ ਥਿੰਦ ਤੇ ਉੱਚ ਅਧਿਕਾਰੀਆਂ ਵੱਲੋਂ ਮੀਟਿੰਗ ਕੀਤੀ ਗਈ। ਚੇਅਰਮੈਨ ਮਲਕੀਤ ਥਿੰਦ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਰਾਜ ਕੁਮਾਰ ਚੁੱਘ ਨਾਮ ਦੇ ਅਧਿਆਪਕ ਨੇ ਕਈ ਬੱਚੀਆਂ ਦਾ ਸਰੀਰਕ ਸ਼ੋਸ਼ਣ ਕੀਤਾ ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ।
ਉਨ੍ਹਾਂ ਨੇ ਕਿਹਾ ਕਿ ਸਕੂਲ ਦੀਆਂ ਕਈ ਟੀਚਰਾਂ ਨੇ ਬੱਚੀਆਂ ਨੂੰ ਡਰਾਇਆ ਧਮਕਾਇਆ ਅਤੇ ਇਥੋਂ ਤੱਕ ਕਿਹਾ ਕਿ ਇਹ ਗੱਲ ਇੱਥੇ ਹੀ ਬੰਦ ਕਰ ਦਿਓ ਜੇਕਰ ਗੱਲ ਵੱਧ ਗਈ ਅਤੇ ਜੇ ਅਧਿਆਪਕ ਨੇ ਆਤਮ ਹੱਤਿਆ ਕਰ ਲਈ ਤਾਂ ਉਸ ਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ। ਕਈ ਹੋਰ ਅਧਿਆਪਕਾਂ ਨੇ ਬੱਚੀਆਂ 'ਤੇ ਵੱਖ-ਵੱਖ ਤਰ੍ਹਾਂ ਦਾ ਦਬਾਅ ਪਾ ਕੇ ਮਾਮਲੇ ਨੂੰ ਇਥੇ ਹੀ ਖਤਮ ਕਰਨ ਲਈ ਕਿਹਾ। ਮਲਕੀਤ ਨੇ ਕਿਹਾ ਕਿ ਜੋ ਵੀ ਇਸ ਵਿਚ ਦੋਸ਼ੀ ਪਾਇਆ ਜਾਵੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਸਬੰਧੀ ਜਦ ਗੁਰੂਹਰਸਹਾਏ ਦੇ ਡੀਐੱਸਪੀ ਸਤਨਾਮ ਸਿੰਘ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮ ਰਾਜ ਕੁਮਾਰ ਚੁੱਘ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਟਾਲ ਸਾਹਿਬ ਆਗਰਾ ਲਈ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਰਵਾਨਾ
NEXT STORY