ਬਠਿੰਡਾ(ਸੁਖਵਿੰਦਰ)-2 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਤੇ ਹੋਰ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਦਫਤਰ ਸਾਹਮਣੇ ਧਰਨਾ ਲਾਉਣ ਜਾ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਪੁਲਸ ਨੇ ਸਟੇਡੀਅਮ ਦੇ ਮੁੱਖ ਗੇਟ ਨਜ਼ਦੀਕ ਹੀ ਰੋਕ ਲਿਆ, ਜਿਸ ਕਾਰਨ ਅਧਿਆਪਕਾਂ ਨੇ ਉਥੇ ਹੀ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਸਰਕਾਰ ਤੇ ਵਿੱਤ ਮੰਤਰੀ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ।
ਇਸ ਮੌਕੇ ਅਧਿਆਪਕ ਸੰਗਠਨਾਂ ਦੇ ਆਗੂਆਂ ਜਗਸੀਰ ਸਹੋਤਾ, ਪਰਮਜੀਤ ਜੀਦਾ, ਹਰਜੀਤ ਜੀਦਾ, ਕਰਮਜੀਤ ਜਲਾਲ, ਏਕਮਕਾਰ ਸਿੰਘ, ਲਸ਼ਮਣ ਮਲੂਕਾ, ਅਸ਼ਵਨੀ ਕੁਮਾਰ, ਸਰਬਜੀਤ ਸਿੰਘ ਆਦਿ ਨੇ ਕਿਹਾ ਕਿ ਅਧਿਆਪਕਾਂ ਨੂੰ ਦਸੰਬਰ ਮਹੀਨੇ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹੀ ਨਹੀਂ ਸਰਕਾਰ ਵੱਲੋਂ ਅਧਿਆਪਕਾਂ ਨੂੰ ਦੋਬਾਰਾ ਰੈਗੂਲਰ ਕਰਨ ਤੇ ਉਨ੍ਹਾਂ ਦੀ ਤਨਖਾਹ ਵਿਚ 75 ਫੀਸਦੀ ਕਟੌਤੀ ਦੀ ਨੀਤੀ ਬਣਾਈ ਗਈ ਹੈ ਜੋ ਪੂਰੀ ਤਰ੍ਹਾਂ ਸਿੱਖਿਆ ਤੇ ਅਧਿਆਪਕ ਵਿਰੋਧੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਣਾਈ ਗਈ ਤਬਾਦਲਾ ਨੀਤੀ ਵੀ ਅਧਿਆਪਕਾਂ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਨੀਤੀਆਂ 'ਤੇ ਚੱਲ ਕੇ ਸਰਕਾਰ ਸਿੱਖਿਆ ਸੈਕਟਰ ਨੂੰ ਨਿਘਾਰ ਵੱਲ ਲਿਜਾ ਰਹੀ ਹੈ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ ਤੇ ਹਰ ਤਰ੍ਹਾਂ ਦੀ ਸਿੱਖਿਆ ਤੇ ਅਧਿਆਪਕ ਵਿਰੋਧੀ ਨੀਤੀਆਂ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਅਧਿਆਪਕ ਆਗੂ ਰੇਸ਼ਮ ਸਿੰਘ, ਜਸਵਿੰਦਰ ਸਿੰਘ, ਨਵਚਰਨਪ੍ਰੀਤ, ਮਨਜੀਤ ਸਿੰਘ, ਮਨੋਜ ਕੁਮਾਰ, ਮਨਸੁਖਜੀਤ ਸਿੰਘ, ਭੁਪਿੰਦਰ ਸਿੰਘ, ਭੋਲਾ ਰਾਮ, ਰਤਨਜੋਤ ਸ਼ਰਮਾ, ਸਰਬਜੀਤ ਸਿੰਘ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਹਾਦਸੇ 'ਚ ਜ਼ਖਮੀ ਪਾਵਰਕਾਮ ਲਾਈਨਮੈਨ ਦੀ ਮੌਤ
NEXT STORY